ਹੈਦਰਾਬਾਦ: Realme ਆਪਣੇ ਗ੍ਰਾਹਕਾਂ ਲਈ ਜਲਦ ਹੀ Realme 12x 5G ਸਮਾਰਟਫੋਨ ਨੂੰ ਲਾਂਚ ਕਰੇਗਾ। ਇਹ ਫੋਨ 2 ਅਪ੍ਰੈਲ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਹੁਣ ਇਸ ਫੋਨ ਦੀ ਕੀਮਤ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। ਕਿਹਾ ਜਾ ਰਿਹਾ ਹੈ ਕਿ Realme 12x 5G ਸਮਾਰਟਫੋਨ ਨੂੰ 12 ਹਜ਼ਾਰ ਰੁਪਏ ਤੋਂ ਘੱਟ 'ਚ ਲਿਆਂਦਾ ਜਾ ਰਿਹਾ ਹੈ।
Realme 12x 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 12,000 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਇਸ ਫੋਨ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ ਗ੍ਰੀਨ ਅਤੇ ਬੈਂਗਨੀ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
Realme 12x 5G ਸਮਾਰਟਫੋਨ ਦੇ ਫੀਚਰਸ: ਇਸ ਫੋਨ ਦੇ ਫੀਚਰਸ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Realme 12x 5G ਸਮਾਰਟਫੋਨ 'ਚ 6.72 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 950nits ਦੀ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ D6100+ 6nm 5G VC Cooling ਤਕਨਾਲੋਜੀ ਦੇ ਨਾਲ ਲਿਆਂਦਾ ਜਾ ਰਿਹਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP AI ਕੈਮਰਾ ਮਿਲ ਸਕਦਾ ਹੈ। ਇਸ ਫੋਨ ਨੂੰ ਦੋਹਰੇ ਸਟੀਰੀਓ ਸਪੀਕਰ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। Realme 12x 5G ਸਮਾਰਟਫੋਨ 'ਚ 5,000 ਦੀ ਬੈਟਰੀ ਮਿਲੇਗੀ, ਜੋ ਕਿ 45 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Realme 12x 5G ਸਮਾਰਟਫੋਨ ਦੀ ਲਾਂਚ ਡੇਟ:Realme 12x 5G ਸਮਾਰਟਫੋਨ ਭਾਰਤ 'ਚ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਰਿਹਾ ਹੈ। ਇਸ ਫੋਨ ਨੂੰ ਕੰਪਨੀ ਨੇ ਹਾਲ ਹੀ ਵਿੱਚ ਟੀਜ਼ ਕੀਤਾ ਸੀ, ਜਿਸ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਫੋਨ ਦੀ ਕੀਮਤ 20,000 ਰੁਪਏ ਤੋਂ ਘੱਟ ਹੋ ਸਕਦੀ ਹੈ। ਪਰ ਹੁਣ ਮਿਲੀ ਜਾਣਕਾਰੀ ਅਨੁਸਾਰ, ਕਿਹਾ ਜਾ ਰਿਹਾ ਹੈ ਕਿ ਇਹ ਫੋਨ 12,000 ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। Realme 12x 5G ਸਮਾਰਟਫੋਨ ਫਲਿੱਪਕਾਰਟ ਅਤੇ Realme ਇੰਡੀਆ ਵੈੱਬਸਾਈਟ 'ਤੇ ਖਰੀਦਣ ਲਈ ਉਪਲਬਧ ਹੋਵੇਗਾ।