ਹੈਦਰਾਬਾਦ:ਅਗਸਤ ਮਹੀਨਾ ਸਮਾਰਟਫੋਨ ਪ੍ਰੇਮੀਆਂ ਲਈ ਖਾਸ ਹੋਣ ਵਾਲਾ ਹੈ, ਕਿਉਕਿ ਇਸ ਮਹੀਨੇ ਕਈ ਸ਼ਾਨਦਾਰ ਸਮਾਰਟਫੋਨ ਪੇਸ਼ ਕੀਤੇ ਜਾਣਗੇ ਅਤੇ ਇਨ੍ਹਾਂ ਫੋਨਾਂ ਦੀ ਕੀਮਤ ਵੀ ਤੁਹਾਡੇ ਬਜਟ ਵਿੱਚ ਹੋ ਸਕਦੀ ਹੈ। ਫਿਲਹਾਲ, ਕੰਪਨੀ ਨੇ ਇਨ੍ਹਾਂ ਫੋਨਾਂ ਦੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਅਤੇ ਇਸ ਬਾਰੇ ਖੁਲਾਸਾ ਲਾਂਚ ਦੇ ਦਿਨ ਹੋ ਸਕਦਾ ਹੈ। ਜੇਕਰ ਤੁਸੀਂ ਨਵਾਂ ਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇੱਥੇ ਦਿੱਤੀ ਲਿਸਟ 'ਚ ਤੁਸੀਂ ਜਾਣ ਸਕਦੇ ਹੋ ਕਿ ਅਗਸਤ ਮਹੀਨੇ ਕਿਹੜੇ ਫੋਨ ਪੇਸ਼ ਕੀਤੇ ਜਾ ਰਹੇ ਹਨ।
ਅਗਸਤ ਮਹੀਨੇ ਲਾਂਚ ਹੋਣ ਵਾਲੇ ਸਮਾਰਟਫੋਨ:
Google Pixel 9 ਸੀਰੀਜ਼:Google Pixel 9 ਸੀਰੀਜ਼ ਅਗਸਤ ਮਹੀਨੇ ਲਾਂਚ ਹੋਣ ਜਾ ਰਹੀ ਹੈ। ਇਸ ਸੀਰੀਜ਼ ਦੀ ਲਾਂਚ ਡੇਟ ਵੀ ਸਾਹਮਣੇ ਆ ਗਈ ਹੈ। Google Pixel 9 ਸੀਰੀਜ਼ 13 ਅਗਸਤ ਨੂੰ ਭਾਰਤ 'ਚ ਪੇਸ਼ ਕੀਤੀ ਜਾਵੇਗੀ। ਇਸ ਸੀਰੀਜ਼ 'ਚ Pixel 9, Pixel 9 Pro, Pixel 9 Pro XL ਅਤੇ Pixel 9 Pro ਸਮਾਰਟਫੋਨ ਸ਼ਾਮਲ ਹੋਣਗੇ।
iQOO Z9s ਸਮਾਰਟਫੋਨ: iQOO Z9s ਸਮਾਰਟਫੋਨ 4 ਅਗਸਤ ਨੂੰ ਲਾਂਚ ਹੋਵੇਗਾ। ਦੱਸ ਦਈਏ ਕਿ ਇਹ ਫੋਨ ਚੀਨੀ ਬਾਜ਼ਾਰ 'ਚ ਪਹਿਲਾ ਤੋਂ ਹੀ ਮੌਜ਼ੂਦ ਹੈ। ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 1.5K OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਸਮਾਰਟਫੋਨ 'ਚ 6,000mAh ਦੀ ਬੈਟਰੀ ਮਿਲ ਸਕਦੀ ਹੈ।
Vivo V40 ਸੀਰੀਜ਼: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo V40 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਸੀਰੀਜ਼ ਭਾਰਤ 'ਚ ਲਿਆਂਦੀ ਜਾ ਰਹੀ ਹੈ। ਫਿਲਹਾਲ, ਕੰਪਨੀ ਨੇ Vivo V40 ਸੀਰੀਜ਼ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ ਅਤੇ ਕੰਪਨੀ ਨੇ ਇਸ ਫੋਨ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। Vivo V40 ਸੀਰੀਜ਼ 'ਚ 6.78 ਇੰਚ ਦੀ AMOLED ਡਿਸਪਲੇ ਦਿੱਤੀ ਜਾ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਮਿਲ ਸਕਦੀ ਹੈ।
Motorola Edge 50:ਅਗਸਤ ਮਹੀਨੇ Motorola Edge 50 ਸਮਾਰਟਫੋਨ ਵੀ ਲਾਂਚ ਹੋਣ ਜਾ ਰਿਹਾ ਹੈ। ਇਸ ਫੋਨ ਦੀ ਲਾਂਚ ਡੇਟ ਬਾਰੇ ਅੱਜ ਕੰਪਨੀ ਨੇ ਖੁਲਾਸਾ ਕਰ ਦਿੱਤਾ ਹੈ। Motorola Edge 50 ਸਮਾਰਟਫੋਨ 1 ਅਗਸਤ ਨੂੰ ਭਾਰਤ 'ਚ ਲਿਆਂਦਾ ਜਾਵੇਗਾ। ਇਸ ਫੋਨ ਨੂੰ 8GB+256GB ਸਟੋਰੇਜ ਅਤੇ 12GB+512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।