ਹੈਦਰਾਬਾਦ: ਬਾਜ਼ਾਰ 'ਚ ਪਹਿਲਾਂ ਤੋਂ ਹੀ ਕਈ ਸਮਾਰਟਫੋਨ ਉਪਲਬਧ ਹਨ, ਪਰ ਲੋਕਾਂ ਲਈ ਆਪਣੀ ਖਾਸ ਜ਼ਰੂਰਤ ਦੇ ਅਨੁਸਾਰ ਸਹੀ ਸਮਾਰਟਫੋਨ ਦੀ ਚੋਣ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਤੁਹਾਡੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਅਸੀਂ ਇੱਥੇ ਤੁਹਾਨੂੰ ਬਿਹਤਰੀਨ ਗੇਮਿੰਗ ਫੋਨਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਕੀਮਤ ਲਗਭਗ 25,000 ਰੁਪਏ ਹੋਵੇਗੀ।
Infinix GT 20 Pro:ਤੁਸੀਂ Infinix GT 20 Pro ਸਮਾਰਟਫੋਨ ਨੂੰ ਖਰੀਦ ਸਕਦੇ ਹੋ। ਇਸ ਫੋਨ 'ਚ 6.78 ਇੰਚ ਦੀ ਫੁੱਲ HD+LTPS AMOLED ਡਿਸਪਲੇ ਮਿਲਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਅਤੇ 1300nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 8200 ਅਲਟੀਮੇਟ ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ 'ਚ ਗੇਮਿੰਗ ਡਿਸਪਲੇ ਚਿਪ, Pixelworks X5 Turbo ਮਿਲਦੀ ਹੈ। Infinix GT 20 Pro 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 45ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Vivo T3 Pro: ਤੁਸੀਂ Vivo T3 Pro ਸਮਾਰਟਫੋਨ ਨੂੰ ਵੀ ਖਰੀਦ ਸਕਦੇ ਹੋ। ਇਹ ਫੋਨ ਤੁਹਾਡੇ ਬਜਟ 'ਚ ਆ ਜਾਵੇਗਾ। Vivo T3 Pro ਸਮਾਰਟਫੋਨ 'ਚ 6.77 ਇੰਚ ਦੀ ਫੁੱਲ HD+3D ਕਰਵਡ AMOLED ਡਿਸਪਲੇ ਮਿਲਦੀ ਹੈ, ਜੋ ਕਿ 4,500nits ਬ੍ਰਾਈਟਨੈੱਸ ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm Snapdragon 7 Gen 3 SoC ਚਿਪਸੈੱਟ ਮਿਲਦੀ ਹੈ। ਇਸ ਫੋਨ 'ਚ 8GB ਰੈਮ ਅਤੇ 256GB ਸਟੋਰੇਜ ਦਿੱਤੀ ਗਈ ਹੈ। Vivo T3 Pro ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲਦੀ ਹੈ, ਜੋ ਕਿ 80ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।