ਹੈਦਰਾਬਾਦ:Nothing ਆਪਣੇ ਭਾਰਤੀ ਗ੍ਰਾਹਕਾਂ ਲਈ CMF Phone 1 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ 'ਤੇ ਇਸ ਸਮਾਰਟਫੋਨ ਦਾ ਟੀਜ਼ਰ ਸ਼ੇਅਰ ਕਰ ਦਿੱਤਾ ਹੈ। ਇਸ ਪੋਸਟਰ 'ਚ CMF Phone 1 ਸਮਾਰਟਫੋਨ ਨੂੰ ਸੰਤਰੀ ਕਲਰ 'ਚ ਦੇਖਿਆ ਜਾ ਸਕਦਾ ਹੈ। ਫਿਲਹਾਲ, ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
CMF Phone 1 ਜਲਦ ਹੋ ਸਕਦੈ ਲਾਂਚ: CMF Phone 1 ਨੂੰ ਟੀਜ਼ ਕਰਦੇ ਹੋਏ ਕੰਪਨੀ ਨੇ ਇੱਕ ਪੋਸਟਰ ਸ਼ੇਅਰ ਕੀਤਾ ਹੈ। ਇਸ ਪੋਸਟਰ ਅਨੁਸਾਰ, ਕੰਪਨੀ ਦਾ ਆਉਣ ਵਾਲਾ CMF Phone 1 ਸੰਤਰੀ ਕਲਰ ਆਪਸ਼ਨ ਦੇ ਨਾਲ ਪੇਸ਼ ਕੀਤਾ ਜਾਵੇਗਾ।
CMF Phone 1 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਰਿਪੋਰਟਸ ਅਨੁਸਾਰ, ਇਸ ਫੋਨ ਦੀ ਕੀਮਤ 20 ਹਜ਼ਾਰ ਰੁਪਏ ਤੱਕ ਹੋ ਸਕਦੀ ਹੈ। ਫਿਲਹਾਲ, ਕੰਪਨੀ ਨੇ ਅਜੇ ਕੀਮਤ ਅਤੇ ਲਾਂਚ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।
CMF Phone 1 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ FHD+OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7200 ਚਿਪਸੈੱਟ ਦਿੱਤੀ ਜਾ ਸਕਦੀ ਹੈ। CMF Phone 1 ਸਮਾਰਟਫੋਨ ਨੂੰ 8GB ਰੈਮ ਅਤੇ 128GB/256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ, 8MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। CMF Phone 1 ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।