ਹੈਦਰਾਬਾਦ: iQOO ਆਪਣੇ ਗ੍ਰਾਹਕਾਂ ਲਈ iQOO Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ 22 ਫਰਵਰੀ ਦੇ ਦਿਨ ਲਾਂਚ ਕੀਤਾ ਜਾਵੇਗਾ। ਕੰਪਨੀ ਦੇ ਅਧਿਕਾਰਿਤ ਐਲਾਨ ਤੋਂ ਪਹਿਲਾ ਹੀ ਡਿਵਾਈਸ ਦੇ ਕੁਝ ਫੀਚਰਸ ਨੂੰ ਟੀਜ਼ ਕਰ ਦਿੱਤਾ ਗਿਆ ਹੈ। ਕੰਪਨੀ ਨੇ ਫੋਨ ਦੇ ਕੈਮਰੇ ਅਤੇ ਸਟੋਰੇਜ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO Neo 9 ਸੀਰੀਜ਼ ਨੂੰ ਪਹਿਲਾ ਚੀਨ 'ਚ ਲਾਂਚ ਕੀਤਾ ਜਾ ਚੁੱਕਾ ਹੈ।
iQOO Neo 9 Pro ਸਮਾਰਟਫੋਨ ਦੇ ਫੀਚਰਸ:ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQOO Neo 9 Pro ਸਮਾਰਟਫੋਨ 'ਚ 6.78 ਇੰਚ ਦੀ OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 1.5K Resolution ਅਤੇ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Snapdragon 8 Gen 2 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ OIS Sony IMX920 50MP ਕੈਮਰਾ ਮਿਲ ਸਕਦਾ ਹੈ। ਇਸ ਫੋਨ ਨੂੰ 8MP ਅਲਟ੍ਰਾ ਵਾਈਡ ਲੈਂਸ ਦੇ ਨਾਲ ਲਿਆਂਦਾ ਜਾ ਸਕਦਾ ਹੈ ਅਤੇ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। iQOO Neo 9 Pro ਸਮਾਰਟਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ।