ਹੈਦਰਾਬਾਦ: Lava ਨੇ ਹਾਲ ਹੀ ਵਿੱਚ ਆਪਣੇ ਭਾਰਤੀ ਗ੍ਰਾਹਕਾਂ ਲਈ Lava O2 ਸਮਾਰਟਫੋਨ ਨੂੰ ਲਾਂਚ ਕੀਤਾ ਹੈ। ਅੱਜ ਦੁਪਹਿਰ 12 ਵਜੇ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਜੇਕਰ ਤੁਸੀਂ 10 ਹਜ਼ਾਰ ਤੋਂ ਘੱਟ 'ਚ ਇੱਕ ਨਵਾਂ ਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਅੱਜ ਦੀ ਸੇਲ ਤੁਹਾਡੇ ਲਈ ਵਧੀਆ ਮੌਕਾ ਹੋ ਸਕਦਾ ਹੈ।
Lava O2 ਸਮਾਰਟਫੋਨ ਦੀ ਅੱਜ ਪਹਿਲੀ ਸੇਲ, ਜਾਣੋ ਕੀਮਤ - Lava O2 First Sale - LAVA O2 FIRST SALE
Lava O2 First Sale: Lava ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Lava O2 ਸਮਾਰਟਫੋਨ ਨੂੰ ਲਾਂਚ ਕੀਤਾ ਹੈ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ।
Published : Mar 27, 2024, 11:02 AM IST
Lava O2 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਨੇ ਇਸ ਫੋਨ ਨੂੰ 8GB ਰੈਮ ਅਤੇ 128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਹੈ। ਸੇਲ ਦੌਰਾਨ ਤੁਸੀਂ ਇਸ ਫੋਨ ਨੂੰ 8 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਖਰੀਦ ਸਕੋਗੇ। ਫੋਨ ਨੂੰ ਸੇਲ 'ਚ 7,999 ਰੁਪਏ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। Lava O2 ਸਮਾਰਟਫੋਨ imperial Green, Majestic Purple ਅਤੇ Royal Gold ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ। ਇਸ ਸਮਾਰਟਫੋਨ ਨੂੰ ਤੁਸੀਂ ਆਨਲਾਈਨ ਸ਼ਾਪਿੰਗ ਪਲੇਟਫਾਰਮ ਐਮਾਜ਼ਾਨ ਰਾਹੀ ਖਰੀਦ ਸਕੋਗੇ।
- Realme 12x 5G ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Realme 12x 5G Launch Date
- Tecno Pova 6 Pro ਸਮਾਰਟਫੋਨ ਲਾਂਚ ਹੋਣ 'ਚ 2 ਦਿਨ ਬਾਕੀ, ਮਿਲਣਗੇ ਸ਼ਾਨਦਾਰ ਫੀਚਰਸ - Techno Pova 6 Pro Launch Date
- ਵਟਸਐਪ ਯੂਜ਼ਰਸ ਨੂੰ ਜਲਦ ਮਿਲੇਗਾ 'ਮੀਡੀਆ ਅਪਲੋਡ ਕੁਆਲਿਟੀ' ਫੀਚਰ, ਫੋਟੋ ਅਤੇ ਵੀਡੀਓ ਦੀ ਕੁਆਲਿਟੀ ਨੂੰ ਕਰ ਸਕੋਗੇ ਮੈਨੇਜ - Media Upload Quality Feature
Lava O2 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਫੋਨ ਨੂੰ ਪ੍ਰੀਮੀਅਮ AG ਗਲਾਸ ਡਿਜ਼ਾਈਨ ਦੇ ਨਾਲ ਲਿਆਂਦਾ ਗਿਆ ਹੈ। ਇਸ ਸਮਾਰਟਫੋਨ 'ਚ 6.5 ਇੰਚ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ, 720x1600 ਪਿਕਸਲ Resolution ਅਤੇ ਪੰਚ ਹੋਲ ਕੱਟਆਊਟ ਡਿਜ਼ਾਈਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ UNISOC T616 ਚਿਪਸੈੱਟ ਦਿੱਤੀ ਗਈ ਹੈ। Lava O2 ਸਮਾਰਟਫੋਨ ਨੂੰ 8GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP AI ਰਿਅਰ ਕੈਮਰਾ ਅਤੇ 8MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 18 ਵਾਟ ਦੇ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।