ਹੈਦਰਾਬਾਦ: Lava ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Lava Yuva 3 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਦੁਪਹਿਰ 12 ਵਜੇ ਤੋਂ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਚੁੱਕੀ ਹੈ। ਫੋਨ ਦੀ ਸ਼ੁਰੂਆਤੀ ਕੀਮਤ 6,800 ਰੁਪਏ ਤੋਂ ਵੀ ਘਟ ਹੈ। ਇਸ ਸਮਾਰਟਫੋਨ ਨੂੰ 8GB ਰੈਮ ਦੇ ਨਾਲ ਪੇਸ਼ ਕੀਤਾ ਗਿਆ ਹੈ। ਤੁਸੀਂ ਘਟ ਕੀਮਤ 'ਚ ਹੀ ਸ਼ਾਨਦਾਰ ਫੀਚਰਸ ਵਾਲੇ ਸਮਾਰਟਫੋਨ Lava Yuva 3 ਨੂੰ ਖਰੀਦ ਸਕੋਗੇ।
Lava Yuva 3 ਸਮਾਰਟਫੋਨ ਦੀ ਅੱਜ ਪਹਿਲੀ ਸੇਲ, ਜਾਣੋ ਕੀਮਤ - Lava Yuva 3 smartphone price
Lava Yuva 3 First Sale: Lava ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Lava Yuva 3 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਸਮਾਰਟਫੋਨ ਦੀ ਸੇਲ ਸ਼ੁਰੂ ਹੋ ਗਈ ਹੈ।
Published : Feb 7, 2024, 1:03 PM IST
Lava Yuva 3 ਸਮਾਰਟਫੋਨ ਦੀ ਕੀਮਤ: Lava Yuva 3 ਸਮਾਰਟਫੋਨ ਨੂੰ ਅੱਜ ਦੁਪਹਿਰ 12 ਵਜੇ ਖਰੀਦਣ ਲਈ ਉਪਲਬਧ ਕਰਵਾ ਦਿੱਤਾ ਗਿਆ ਹੈ। ਇਸ ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕਦੇ ਹੋ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Lava Yuva 3 ਦੇ 4GB+64GB ਸਟੋਰੇਜ ਵਾਲੇ ਮਾਡਲ ਦੀ ਕੀਮਤ 6,799 ਰੁਪਏ, 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 7,299 ਰੁਪਏ ਹੈ। ਕੰਪਨੀ ਨੇ ਇਸ ਸਮਾਰਟਫੋਨ ਨੂੰ Eclipse Black, Cosmic Lavender ਅਤੇ Galaxy White ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਲਾਵਾ ਈ-ਸਟੋਰ ਅਤੇ ਲਾਵਾ ਰਿਟੇਲ ਨੈੱਟਵਰਕ ਤੋਂ ਇਹ ਸਮਾਰਟਫੋਨ 10 ਫਰਵਰੀ ਤੋਂ ਖਰੀਦਣ ਲਈ ਉਪਲਬਧ ਹੋ ਜਾਵੇਗਾ।
Lava Yuva 3 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Lava Yuva 3 ਸਮਾਰਟਫੋਨ 'ਚ 6.5 ਇੰਚ ਦੀ HD+ਪੰਚ ਹੋਲ ਡਿਸਪਲੇ ਮਿਲਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ UniSoC T606 ਆਕਟਾ ਕੋਰ ਚਿਪਸੈੱਟ ਦਿੱਤੀ ਗਈ ਹੈ, ਜਿਸਨੂੰ Mali G57 GPU ਦੇ ਨਾਲ ਜੋੜਿਆ ਗਿਆ ਹੈ। ਇਸ ਸਮਾਰਟਫੋਨ ਨੂੰ 4GB+64GB ਅਤੇ 4GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 13MP ਦਾ ਟ੍ਰਿਪਲ AI ਰਿਅਰ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ 5MP ਦਾ ਕੈਮਰਾ ਮਿਲਦਾ ਹੈ। Lava Yuva 3 ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ ਟਾਈਪ-ਸੀ ਪੋਰਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।