ਹੈਦਰਾਬਾਦ: Realme ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Realme P ਸੀਰੀਜ਼ ਨੂੰ ਲਾਂਚ ਕੀਤਾ ਸੀ। ਇਹ ਸੀਰੀਜ਼ ਭਾਰਤ 'ਚ ਪੇਸ਼ ਕੀਤੀ ਗਈ ਹੈ। Realme P ਸੀਰੀਜ਼ 'ਚ Realme P1 5G ਅਤੇ Realme P1 Pro 5G ਸਮਾਰਟਫੋਨ ਸ਼ਾਮਲ ਹਨ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Realme P1 5G ਸਮਾਰਟਫੋਨ ਦੀ ਪਹਿਲਾ ਸੇਲ 22 ਅਪ੍ਰੈਲ ਨੂੰ ਲਾਈਵ ਹੋ ਚੁੱਕੀ ਹੈ ਅਤੇ ਅੱਜ ਕੰਪਨੀ Realme P1 Pro 5G ਸਮਾਰਟਫੋਨ ਦੀ ਪਹਿਲੀ ਸੇਲ ਲਾਈਵ ਕਰਨ ਜਾ ਰਹੀ ਹੈ।
Realme P1 Pro 5G ਸਮਾਰਟਫੋਨ ਦੀ ਅੱਜ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ - Realme P1 Pro 5G First Sale
Realme P1 Pro 5G First Sale: Realme ਨੇ 15 ਅਪ੍ਰੈਲ ਨੂੰ ਆਪਣੇ ਗ੍ਰਾਹਕਾਂ ਲਈ Realme P ਸੀਰੀਜ਼ ਨੂੰ ਲਾਂਚ ਕੀਤਾ ਸੀ। ਇਸ ਸੀਰੀਜ਼ 'ਚ Realme P1 5G ਅਤੇ Realme P1 Pro 5G ਸਮਾਰਟਫੋਨ ਸ਼ਾਮਲ ਹਨ। ਇਨ੍ਹਾਂ ਫੋਨਾਂ 'ਚੋ Realme P1 Pro 5G ਦੀ ਅੱਜ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ।
Published : Apr 30, 2024, 9:59 AM IST
Realme P1 Pro 5G ਸਮਾਰਟਫੋਨ ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 21,999 ਰੁਪਏ, ਜਦਕਿ 8GB+256GB ਵਾਲੇ ਮਾਡਲ ਦੀ ਕੀਮਤ 22,999 ਰੁਪਏ ਰੱਖੀ ਗਈ ਹੈ। ਇਹ ਫੋਨ Phoenix Red ਅਤੇ Parrot Blue ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ। ਪਹਿਲੀ ਸੇਲ 'ਚ ਤੁਸੀਂ ਇਸ ਫੋਨ ਨੂੰ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ। ਇਨ੍ਹਾਂ ਦੋਨੋ ਮਾਡਲਾਂ 'ਤੇ 2,000 ਰੁਪਏ ਤੱਕ ਦਾ ਡਿਸਕਾਊਂਟ ਆਫ਼ਰ ਕੀਤਾ ਜਾ ਰਿਹਾ ਹੈ। ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਦੇ 8GB+128GB ਵਾਲੇ ਮਾਡਲ ਨੂੰ 19,999 ਰੁਪਏ ਅਤੇ 8GB+256GB ਵਾਲੇ ਮਾਡਲ ਨੂੰ 20,999 ਰੁਪਏ 'ਚ ਖਰੀਦ ਸਕੋਗੇ।
Realme P1 Pro 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ Curved Vision ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 2412x1080 ਪਿਕਸਲ FHD+Resolution ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਦਿੱਤੀ ਜਾ ਰਹੀ ਹੈ। ਇਸ ਫੋਨ ਨੂੰ 8GB+128GB ਅਤੇ 8GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਸੋਨੀ LYT-600 OIS ਕੈਮਰਾ, 8MP ਦਾ ਅਲਟ੍ਰਾ ਵਾਈਡ ਕੈਮਰਾ ਅਤੇ 16MP ਦਾ ਸੈਲਫ਼ੀ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 45 SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ।