ਹੈਦਰਾਬਾਦ: ਵਟਸਐਪ ਦਾ ਇਸਤੇਮਾਲ ਕਰੋੜਾਂ ਯੂਜ਼ਰਸ ਕਰਦੇ ਹਨ। ਇਸ ਲਈ ਕੰਪਨੀ ਆਪਣੇ ਗ੍ਰਾਹਕਾਂ ਲਈ ਨਵੇਂ ਅਪਡੇਟ ਪੇਸ਼ ਕਰਦੀ ਰਹਿੰਦੀ ਹੈ। ਕੰਪਨੀ ਯੂਜ਼ਰਸ ਅਨੁਭਵ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਹੁਣ ਕੰਪਨੀ ਨੇ ਆਪਣੇ ਯੂਜ਼ਰਸ ਲਈ 'Favourites-chats Tab' ਫੀਚਰ ਨੂੰ ਪੇਸ਼ ਕਰ ਦਿੱਤਾ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰਸ ਆਪਣੇ ਪਸੰਦੀਦਾ ਕੰਟੈਕਟਸ ਅਤੇ ਗਰੁੱਪਾਂ ਨੂੰ ਤਰੁੰਤ ਸਰਚ ਕਰ ਸਕਣਗੇ। ਇਸ ਫੀਚਰ ਦੀ ਜਾਣਕਾਰੀ WABetaInfo ਨੇ ਸ਼ੇਅਰ ਕੀਤੀ ਹੈ।
WABetaInfo ਨੇ ਸ਼ੇਅਰ ਕੀਤਾ ਸਕ੍ਰੀਨਸ਼ਾਰਟ: WABetaInfo ਨੇ ਵਟਸਐਪ ਦੇ ਇਸ ਫੀਚਰ ਬਾਰੇ X 'ਤੇ ਪੋਸਟ ਸ਼ੇਅਰ ਕਰਕੇ ਜਾਣਤਕਾਰੀ ਦਿੱਤੀ ਹੈ। ਵੈੱਬਸਾਈਟ ਨੇ ਇਸ ਫੀਚਰ ਦਾ ਸਕ੍ਰੀਨਸ਼ਾਰਟ ਵੀ ਸ਼ੇਅਰ ਕੀਤਾ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਚੈਟ ਟੈਬ 'ਚ ਇਹ ਫੀਚਰ 'Favourite' ਨਾਮ ਤੋਂ ਮੌਜ਼ੂਦ ਹੈ। ਇਸ ਫੀਚਰ ਨੂੰ Unread ਅਤੇ Group ਟੈਬ ਦੇ ਵਿਚਕਾਰ ਦੇਖਿਆ ਜਾ ਸਕਦਾ ਹੈ। WABetaInfo ਨੇ ਇਸ ਫੀਚਰ ਨੂੰ ਵਟਸਐਪ ਬੀਟਾ ਫਾਰ ਐਂਡਰਾਈਡ 2.24.9.33 'ਚ ਦੇਖਿਆ ਹੈ।