ਹੈਦਰਾਬਾਦ:ਸੈਮਸੰਗ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Galaxy A35 ਅਤੇ Galaxy A55 ਸਮਾਰਟਫੋਨਾਂ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਸਮਾਰਟਫੋਨ ਸ਼ਾਮ ਨੂੰ 2:30 ਵਜੇ ਲਾਂਚ ਹੋਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸਮਾਰਟਫੋਨ ਦੇ ਲਾਂਚ ਤੋਂ ਪਹਿਲਾ ਕੰਪਨੀ ਨੇ ਚੁਣੇ ਹੋਏ ਬਾਜ਼ਾਰਾਂ 'ਚ Galaxy M15 5G ਸਮਾਰਟਫੋਨ ਨੂੰ ਵੀ ਪੇਸ਼ ਕਰ ਦਿੱਤਾ ਹੈ। ਇਸ ਫੋਨ ਨੂੰ ਇਰਾਕ ਅਤੇ Levant 'ਚ ਪੇਸ਼ ਕੀਤਾ ਗਿਆ ਹੈ।
Galaxy A55 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Galaxy A55 ਸਮਾਰਟਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 43,190 ਰੁਪਏ ਅਤੇ 8GB+256GB ਸਟੋਰੇਜ ਦੀ ਕੀਮਤ 47,700 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ ਨੇਵੀ ਬਲੂ, ਲਾਈਲਾਕ ਅਤੇ ਆਈਸ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
Galaxy A35 ਸਮਾਰਟਫੋਨ ਦੀ ਕੀਮਤ:Galaxy A35 ਸਮਾਰਟਫੋਨ ਦੇ 8GB+128GB ਸਟੋਰੇਜ ਦੀ ਕੀਮਤ 34,180 ਰੁਪਏ ਅਤੇ 8GB+256GB ਸਟੋਰੇਜ ਦੀ ਕੀਮਤ 40,490 ਰੁਪਏ ਹੈ। ਇਸ ਸਮਾਰਟਫੋਨ ਨੂੰ ਨੇਵੀ ਬਲੂ, ਲਾਈਲਾਕ ਅਤੇ ਆਈਸ ਬਲੂ ਕਲਰ ਆਪਸ਼ਨਾਂ 'ਚ ਲਾਂਚ ਕੀਤਾ ਜਾ ਸਕਦਾ ਹੈ। Galaxy A35 ਅਤੇ Galaxy A55 ਸਮਾਰਟਫੋਨ ਦੇ ਕਲਰ ਇੱਕ ਸਾਮਾਨ ਹਨ।
Galaxy A55 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.6 ਇੰਚ ਦੀ FHD+ਸੂਪਰ AMOLED ਡਿਸਪਲੇ ਦਿੱਤੀ ਜਾ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ 2.75GHz ਤੱਕ ਦੀ Octa Core Exynos 1480 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜਿਸ 'ਚ 50MP ਦਾ ਕੈਮਰਾ, 12MP ਦਾ ਅਲਟ੍ਰਾ ਵਾਈਡ ਕੈਮਰਾ, 5MP ਦਾ ਮੈਕਰੋ ਸੈਂਸਰ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 25 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Galaxy A35 ਸਮਾਰਟਫੋਨ ਦੇ ਫੀਚਰਸ: Galaxy A35 ਸਮਾਰਟਫੋਨ 'ਚ 6.6 ਇੰਚ ਦੀ FHD+ਸੂਪਰ AMOLED ਡਿਸਪਲੇ ਮਿਲਣ ਦੀ ਗੱਲ ਸਾਹਮਣੇ ਆਈ ਹੈ। ਇਹ ਡਿਸਪਲੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਦਾ ਰਿਅਰ ਕੈਮਰਾ, 8MP ਦਾ ਅਲਟ੍ਰਾਵਾਈਡ ਕੈਮਰਾ, 5MP ਦਾ ਮੈਕਰੋ ਸੈਂਸਰ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 13MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 25 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।