ਹੈਦਰਾਬਾਦ:Google ਜਲਦ ਹੀ ਆਪਣੇ ਗ੍ਰਾਹਕਾਂ ਲਈ Google Pixel 8a ਸਮਾਰਟਫੋਨ ਨੂੰ ਲਾਂਚ ਕਰ ਸਕਦਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਜਾਵੇਗਾ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਉਮੀਦ ਕੀਤੀ ਜਾ ਰਹੀ ਹੈ ਕਿ ਗੂਗਲ ਮਈ 'ਚ ਆਪਣੇ ਸਾਲਾਨਾ I/O ਡਿਵੈਲਪਰ ਕਾਨਫਰੰਸ 'ਚ Google Pixel 8a ਸਮਾਰਟਫੋਨ ਨੂੰ ਪੇਸ਼ ਕਰ ਸਕਦਾ ਹੈ। ਇਹ ਡਿਵਾਈਸ ਪਿਕਸਲ 7a ਦੀ ਸਫ਼ਲਤਾ ਦੇ ਤੌਰ 'ਤੇ ਪੇਸ਼ ਕੀਤੀ ਜਾਵੇਗੀ।
Google Pixel 8a ਸਮਾਰਟਫੋਨ ਜਲਦ ਹੋ ਸਕਦੈ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Google Pixel 8a Launch Date - GOOGLE PIXEL 8A LAUNCH DATE
Google Pixel 8a Launch Date: Google ਆਪਣੇ ਗ੍ਰਾਹਕਾਂ ਲਈ Google Pixel 8a ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਦੀ ਲਾਂਚ ਡੇਟ ਬਾਰੇ ਅਜੇ ਕੰਪਨੀ ਵੱਲੋ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।
Published : Apr 7, 2024, 9:17 AM IST
Google Pixel 8a ਸਮਾਰਟਫੋਨ ਜਲਦ ਹੋਵੇਗਾ ਲਾਂਚ: ਇਸ ਫੋਨ ਨੂੰ SIG ਵੈੱਬਸਾਈਟ 'ਤੇ ਕਈ ਮਾਡਲ ਨੰਬਰਾਂ ਦੇ ਨਾਲ ਦੇਖਿਆ ਗਿਆ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Google Pixel 8a ਪਹਿਲਾ FCC ਵੈੱਬਸਾਈਟ 'ਤੇ ਦਿਖਾਈ ਦਿੱਤਾ ਸੀ। ਇਨ੍ਹਾਂ ਵੈੱਬਸਾਈਟਾਂ ਤੋਂ ਪਤਾ ਲੱਗਾ ਹੈ ਕਿ ਇਸ ਫੋਨ 'ਚ 120Hz ਦੇ ਰਿਫ੍ਰੈਸ਼ ਦਰ ਵਾਲੀ ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Tensor G3 SoC ਚਿਪਸੈੱਟ ਦਿੱਤੀ ਜਾ ਸਕਦੀ ਹੈ।
- Samsung Galaxy M15 5G ਅਤੇ Galaxy M55 5G ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Samsung Galaxy M15 5G Pre Booking
- iQOO 12 Desert Red ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਚਾਰ ਸਾਲ ਪੂਰੇ ਹੋਣ ਦੀ ਖੁਸ਼ੀ 'ਚ ਕੰਪਨੀ ਲਾਂਚ ਕਰ ਰਹੀ ਹੈ ਫੋਨ - iQOO 12 Desert Red Launch Date
- Infinix Note 40 Pro 5G ਸੀਰੀਜ਼ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Infinix Note 40 Series Launch Date
Google Pixel 8a ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਨੇ ਅਜੇ ਇਸ ਫੋਨ ਦੇ ਫੀਚਰਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ, ਪਰ ਕਈ ਰਿਪੋਰਟਾਂ 'ਚ ਇਸ ਫੋਨ ਦੇ ਫੀਚਰਸ ਬਾਰੇ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਫੋਨ 'ਚ 6.1 ਇੰਚ ਦੀ ਫੁੱਲ HD+ OLED ਪੈਨਲ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 1,400nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Tensor G3 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ 'ਚ ਦੋਹਰਾ ਰਿਅਰ ਕੈਮਰਾ ਸੈਟਅੱਪ ਦਿੱਤਾ ਜਾ ਸਕਦਾ ਹੈ, ਜਿਸ 'ਚ OIS ਦੇ ਨਾਲ 64MP ਦਾ ਪ੍ਰਾਈਮਰੀ ਕੈਮਰਾ ਅਤੇ 13MP ਦਾ ਅਲਟ੍ਰਾ ਵਾਈਡ ਐਂਗਲ ਸੈਕੰਡਰੀ ਸੈਂਸਰ ਸ਼ਾਮਲ ਹੋ ਸਕਦਾ ਹੈ। ਸੈਲਫ਼ੀ ਲਈ ਇਸ ਫੋਨ 'ਚ 13MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ।