ਹੈਦਰਾਬਾਦ: Google ਨੇ ਹਾਲ ਹੀ ਵਿੱਚ ਆਪਣੇ ਭਾਰਤੀ ਗ੍ਰਾਹਕਾਂ ਲਈ Google Pixel 8a ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਚੁੱਕੀ ਹੈ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ। ਸੇਲ ਦੌਰਾਨ ਤੁਸੀਂ ਇਸ ਫੋਨ ਨੂੰ ਡਿਸਕਾਊਂਟ ਦੇ ਨਾਲ ਖਰੀਦਣ ਦਾ ਮੌਕਾ ਪਾ ਸਕਦੇ ਹੋ। ਦੱਸ ਦਈਏ ਕਿ ਇਸ ਫੋਨ ਦੀ ਸੇਲ ਅੱਜ ਸਵੇਰੇ 6:30 ਵਜੇ ਤੋਂ ਹੀ ਚੱਲ ਰਹੀ ਹੈ।
Google Pixel 8a ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 52,999 ਰੁਪਏ, ਜਦਕਿ 256GB ਵਾਲੇ ਮਾਡਲ ਦੀ ਕੀਮਤ 59,999 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ Aloe, Bay, Obsidian ਅਤੇ Porcelain ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ।
Google Pixel 8a 'ਤੇ ਆਫ਼ਰਸ: ਪਹਿਲੀ ਸੇਲ 'ਚ ਇਸ ਸਮਾਰਟਫੋਨ 'ਤੇ ਆਫ਼ਰਸ ਵੀ ਦਿੱਤੇ ਜਾ ਰਹੇ ਹਨ। ਜੇਕਰ ਤੁਸੀਂ ਇਸ ਫੋਨ ਨੂੰ ICICI ਕ੍ਰੇਡਿਟ ਕਾਰਡ ਰਾਹੀ ਖਰੀਦਦੇ ਹੋ, ਤਾਂ ਤੁਹਾਨੂੰ 3,000 ਰੁਪਏ ਤੱਕ ਦਾ ਡਿਸਕਾਊਂਟ ਮਿਲੇਗਾ। ਇਸਦੇ ਨਾਲ ਹੀ ਐਕਸਚੇਜ਼ ਆਫ਼ਰ ਵੀ ਦਿੱਤਾ ਜਾ ਰਿਹਾ ਹੈ। ਇਸ ਰਾਹੀ ਤੁਸੀਂ ਚੁਣੇ ਹੋਏ ਸਮਾਰਟਫੋਨ ਮਾਡਲ 'ਚ ਟ੍ਰੇਡਿੰਗ ਕਰਕੇ 9,000 ਰੁਪਏ ਤੱਕ ਦੀ ਛੋਟ ਪਾ ਸਕਦੇ ਹੋ। ਇਨ੍ਹਾਂ ਦੋਨੋ ਆਫ਼ਰਸ ਤੋਂ ਬਾਅਦ ਤੁਸੀਂ ਇਸ ਫੋਨ 'ਤੇ 12000 ਰੁਪਏ ਤੱਕ ਦਾ ਡਿਸਕਾਊਂਟ ਪਾ ਸਕਦੇ ਹੋ। ਇਸ ਤੋਂ ਇਲਾਵਾ, ਇਸ ਫੋਨ ਨੂੰ EMI ਰਾਹੀ ਵੀ ਖਰੀਦਿਆ ਜਾ ਸਕਦਾ ਹੈ।
Google Pixel 8a ਦੇ ਫੀਚਰਸ:ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.1 ਇੰਚ ਦੀ OLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Tensor G3 ਚਿਪਸੈੱਟ ਮਿਲਦੀ ਹੈ। ਇਸ ਫੋਨ 'ਚ AI ਫੀਚਰਸ ਵੀ ਦਿੱਤੇ ਗਏ ਹਨ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 64MP ਦਾ ਮੇਨ ਸੈਂਸਰ ਅਤੇ 13MP ਦਾ ਅਲਟ੍ਰਾਵਾਈਡ ਕੈਮਰਾ ਕੈਮਰਾ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 13MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 4492mAh ਦੀ ਬੈਟਰੀ ਮਿਲਦੀ ਹੈ।