ਹੈਦਰਾਬਾਦ: HMD ਨੇ ਹਾਲ ਹੀ ਵਿੱਚ ਸੈਲਫ-ਬ੍ਰਾਂਡਡ ਸਮਾਰਟਫੋਨ ਦਾ ਪਹਿਲਾ ਬੈਚ ਲਾਂਚ ਕੀਤਾ ਹੈ। ਹੁਣ ਕੰਪਨੀ ਭਾਰਤ 'ਚ ਵੀ ਪਹਿਲਾ HMD ਸਮਾਰਟਫੋਨ ਲਿਆ ਰਹੀ ਹੈ। ਹਾਲਾਂਕਿ, ਕੰਪਨੀ ਨੇ ਅਜੇ ਇਸ ਫੋਨ ਦੀ ਲਾਂਚ ਡੇਟ ਅਤੇ ਨਾਮ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਕਿਹਾ ਜਾ ਰਿਹਾ ਹੈ ਕਿ ਇਸ ਫੋਨ ਦੇ ਨਾਮ ਦਾ 29 ਅਪ੍ਰੈਲ ਨੂੰ ਖੁਲਾਸਾ ਹੋ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਹਫ਼ਤੇ ਦੀ ਸ਼ੁਰੂਆਤ 'ਚ HMD ਨੇ HMD Pulse, Pulse+, Pulse Pro ਅਤੇ Vibe ਨਾਮ ਦੇ ਫੋਨਾਂ ਨੂੰ ਲਾਂਚ ਕੀਤਾ ਹੈ। ਇਸ ਲਈ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਫੋਨਾਂ 'ਚੋ ਹੀ ਇੱਕ ਫੋਨ ਨੂੰ ਹੁਣ ਭਾਰਤ 'ਚ ਪੇਸ਼ ਕੀਤਾ ਜਾ ਸਕਦਾ ਹੈ।
29 ਅਪ੍ਰੈਲ ਨੂੰ ਹੋਵੇਗਾ ਫੋਨ ਦੇ ਨਾਮ ਦਾ ਖੁਲਾਸਾ:HMD ਇੰਡੀਆਂ ਨੇ X 'ਤੇ ਪੋਸਟ ਸ਼ੇਅਰ ਕਰਕੇ ਭਾਰਤ 'ਚ ਆਪਣੇ ਸਮਾਰਟਫੋਨ ਦੇ ਲਾਂਚ ਦਾ ਐਲਾਨ ਕਰਦੇ ਹੋਏ ਟੀਜ਼ਰ ਸ਼ੇਅਰ ਕੀਤਾ ਹੈ। ਕੰਪਨੀ ਨੇ ਕਿਹਾ ਹੈ ਕਿ ਉਹ 29 ਅਪ੍ਰੈਲ ਨੂੰ ਭਾਰਤ 'ਚ ਪਹਿਲੇ HMD ਸਮਾਰਟਫੋਨ ਦੇ ਨਾਮ ਦਾ ਖੁਲਾਸਾ ਕਰੇਗਾ।
ਇਹ ਫੋਨ ਹੋ ਸਕਦੈ ਲਾਂਚ: ਫਿਲਹਾਲ, ਕੰਪਨੀ ਵੱਲੋ ਫੋਨ ਦੇ ਨਾਮ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਕਿਹਾ ਜਾ ਰਿਹਾ ਹੈ HMD Pulse, Pulse Pro, Pulse+ ਅਤੇ Vibe ਫੋਨਾਂ 'ਚੋ ਕਿਸੇ ਇੱਕ ਨੂੰ ਭਾਰਤ 'ਚ ਲਾਂਚ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ HMD Pulse, Pulse+ ਅਤੇ Pulse ਪ੍ਰੋ ਸਮਾਰਟਫੋਨਾਂ ਨੂੰ ਯੂਰੋਪ, ਜਦਕਿ HMD Vibe ਨੂੰ ਅਮਰੀਕਾ 'ਚ ਲਾਂਚ ਕੀਤਾ ਗਿਆ ਹੈ। ਇਨ੍ਹਾਂ ਫੋਨਾਂ ਦੀ ਸ਼ੁਰੂਆਤੀ ਕੀਮਤ 12,500 ਰੁਪਏ ਹੈ।
HMD Vibe ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ HD+ ਡਿਸਪਲੇ ਮਿਲਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 680 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ 6GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ 'ਚ 13MP ਦਾ ਪ੍ਰਾਈਮਰੀ ਕੈਮਰਾ, 2MP ਦਾ ਡੈਪਥ ਸੈਂਸਰ ਅਤੇ 5MP ਦਾ ਸੈਲਫ਼ੀ ਕੈਮਰਾ ਮਿਲਦਾ ਹੈ। ਇਸ ਫੋਨ 'ਚ 4,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 10ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
HMD Pulse ਅਤੇ Pulse+ ਸਮਾਰਟਫੋਨ ਦੇ ਫੀਚਰਸ: ਜੇਕਰ HMD Pulse ਅਤੇ Pulse+ ਸਮਾਰਟਫੋਨ ਦੇ ਫੀਚਰ ਦੀ ਗੱਲ ਕਰੀਏ, ਤਾਂ ਇਸ ਫੋਨ 'ਚ 6.65 ਇੰਚ ਦੀ LCD ਡਿਸਪਲੇ ਮਿਲਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ UniSoC T606 ਚਿਪਸੈੱਟ ਦਿੱਤੀ ਗਈ ਹੈ, ਜਿਸਨੂੰ ਮਾਲੀ-G57 MP 1 GPU ਦੇ ਨਾਲ ਜੋੜਿਆ ਗਿਆ ਹੈ। ਇਨ੍ਹਾਂ ਦੋਨੋ ਫੋਨਾਂ ਨੂੰ 6GB+256GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 13MP ਦਾ ਪ੍ਰਾਈਮਰੀ ਲੈਂਸ, 50MP ਦੇ ਪ੍ਰਾਈਮਰੀ ਲੈਂਸ ਨਾਲ ਦੋਹਰਾ ਰਿਅਰ ਕੈਮਰਾ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਨ੍ਹਾਂ ਦੋਨੋ ਫੋਨਾਂ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 10ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
HMD Pulse Pro ਸਮਾਰਟਫੋਨ ਦੇ ਫੀਚਰਸ: HMD Pulse Pro ਸਮਾਰਟਫੋਨ 'ਚ 6.56 ਇੰਚ ਦੀ HD+ ਡਿਸਪਲੇ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ UniSoC T606 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 6GB ਰੈਮ ਅਤੇ 128GB ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦੇ ਪ੍ਰਾਈਮਰੀ ਲੈਂਸ ਨਾਲ ਦੋਹਰਾ ਕੈਮਰਾ ਸੈਟਅੱਪ ਮਿਲਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 50MP ਦਾ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 20ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।