ਪੰਜਾਬ

punjab

ETV Bharat / technology

Infinix Note 40 Pro Plus 5G ਦੀ ਸ਼ੁਰੂ ਹੋਈ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ - Infinix Note 40 Pro Plus 5G Sale - INFINIX NOTE 40 PRO PLUS 5G SALE

Infinix Note 40 Pro Plus 5G Sale: Infinix ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Infinix Note 40 Pro Plus 5G ਸਮਾਰਟਫੋਨ ਨੂੰ ਪੇਸ਼ ਕੀਤਾ ਸੀ। ਅੱਜ ਇਸ ਸਮਾਰਟਫੋਨ ਦੀ ਸੇਲ ਸ਼ੁਰੂ ਹੋ ਗਈ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।

Infinix Note 40 Pro Plus 5G Sale
Infinix Note 40 Pro Plus 5G Sale

By ETV Bharat Tech Team

Published : Apr 25, 2024, 3:13 PM IST

ਹੈਦਰਾਬਾਦ: Infinix Note 40 Pro Plus 5G ਸਮਾਰਟਫੋਨ ਲਾਂਚ ਹੋ ਚੁੱਕਾ ਹੈ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਸੀਰੀਜ਼ ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। Infinix Note 40 Pro Plus 5G ਸੀਰੀਜ਼ 'ਚ ਦੋ ਸਮਾਰਟਫੋਨ ਸ਼ਾਮਲ ਹਨ। ਇਨ੍ਹਾਂ ਫੋਨਾਂ 'ਚੋ ਅੱਜ Infinix Note 40 Pro Plus 5G ਨੂੰ ਸੇਲ ਲਈ ਪੇਸ਼ ਕਰ ਦਿੱਤਾ ਗਿਆ ਹੈ। ਇਸ ਫੋਨ ਨੂੰ 22,999 ਰੁਪਏ ਦੀ ਕੀਮਤ 'ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ।

Infinix Note 40 Pro Plus 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ AMOLED ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, ਕਾਰਨਿੰਗ ਗੋਰਿਲਾ ਗਲਾਸ ਪ੍ਰੋਟੈਕਸ਼ਨ ਅਤੇ 1300nits ਤੱਕ ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ।

Infinix Note 40 Pro Plus 5G ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 24,999 ਰੁਪਏ ਦੀ ਕੀਮਤ 'ਤੇ ਸੇਲ ਦੌਰਾਨ ਪੇਸ਼ ਕੀਤਾ ਜਾ ਰਿਹਾ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਇਸ ਫੋਨ 'ਤੇ HDFC ਅਤੇ SBI ਡੇਬਿਟ ਅਤੇ ਕ੍ਰੇਡਿਟ ਕਾਰਡ ਰਾਹੀ ਖਰੀਦਦਾਰੀ ਕਰਨ ਵਾਲੇ ਗ੍ਰਾਹਕਾਂ ਨੂੰ 2,000 ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਛੋਟ ਤੋਂ ਬਾਅਦ Infinix Note 40 Pro Plus 5G ਦੀ ਕੀਮਤ 22,999 ਰੁਪਏ ਹੋ ਜਾਵੇਗੀ। Infinix Note 40 Pro Plus 5G ਸਮਾਰਟਫੋਨ ਨੂੰ Obsidian Black, Titan Gold ਅਤੇ Vintage Green ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

ABOUT THE AUTHOR

...view details