ਹੈਦਰਾਬਾਦ: Infinix ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Infinix Note 40X 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਲਾਂਚਿੰਗ ਦੇ ਨਾਲ ਹੀ ਕੰਪਨੀ ਨੇ ਇਸ ਫੋਨ ਦੀ ਸੇਲ ਡੇਟ ਬਾਰੇ ਵੀ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। ਦੱਸ ਦਈਏ ਕਿ Infinix Note 40X 5G ਸਮਾਰਟਫੋਨ ਦੀ ਪਹਿਲੀ ਸੇਲ 9 ਅਗਸਤ ਨੂੰ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਲਾਈਮ ਗ੍ਰੀਨ, ਪਾਮ ਬਲੂ ਅਤੇ ਸਟਾਰਲਾਈਟ ਬਲੈਕ ਕਲਰ ਆਪਸ਼ਨਾਂ ਦੇ ਨਾਲ ਖਰੀਦ ਸਕਦੇ ਹੋ।
Infinix Note 40X 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 FHD+ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 108MP+2MP+AI ਲੈਂਸ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 18ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।