ਹੈਦਰਾਬਾਦ: iQOO ਨੇ ਭਾਰਤੀ ਬਾਜ਼ਾਰ 'ਚ ਤੇਜ਼ੀ ਨਾਲ ਆਪਣੀ ਜਗ੍ਹਾਂ ਬਣਾ ਲਓ। ਇਸ ਕੰਪਨੀ ਵੱਲੋ ਪੇਸ਼ ਕੀਤੇ ਗਏ ਸਮਾਰਟਫੋਨਾਂ ਨੂੰ ਲੋਕਾਂ ਵੱਲੋ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਹੁਣ ਕੰਪਨੀ ਨੇ ਭਾਰਤ 'ਚ ਚਾਰ ਸਾਲ ਪੂਰੇ ਕਰ ਲਏ ਹਨ। ਇਸ ਮੌਕੇ ਕੰਪਨੀ iQOO 12 Anniversary Edition ਨੂੰ ਲਾਂਚ ਕਰਨ ਜਾ ਰਹੀ ਹੈ। ਫਿਲਹਾਲ, ਇਸ ਸਮਾਰਟਫੋਨ ਦੀ ਲਾਂਚ ਡੇਟ ਸਾਹਮਣੇ ਨਹੀਂ ਆਈ ਹੈ, ਪਰ ਇਸਨੂੰ ਬ੍ਰੈਂਡ ਦੇ ਫਲੈਗਸ਼ਿੱਪ ਫੋਨ ਦਾ ਸਪੈਸ਼ਲ ਐਡਿਸ਼ਨ ਮੰਨਿਆ ਜਾ ਰਿਹਾ ਹੈ।
iQOO ਨੇ ਭਾਰਤ 'ਚ ਚਾਰ ਸਾਲ ਕੀਤੇ ਪੂਰੇ: iQOO ਦੇ ਭਾਰਤ 'ਚ ਚਾਰ ਸਾਲ ਪੂਰੇ ਹੋਣ ਦੀ ਖੁਸ਼ੀ 'ਚ ਕੰਪਨੀ ਦੇ ਸੀਈਓ ਨਿਪੁਮ ਮੌਰਿਆ ਨੇ ਸੋਸ਼ਲ ਮੀਡੀਆ ਚੈਨਲ ਰਾਹੀ iQOO 12 Anniversary Edition ਲਾਂਚ ਕਰਨ ਦਾ ਐਲਾਨ ਕੀਤਾ ਹੈ। ਅਗਲੇ ਕੁਝ ਹਫ਼ਤਿਆ 'ਚ ਇਸ ਡਿਵਾਈਸ ਦੀ ਲਾਂਚ ਡੇਟ ਸਾਹਮਣੇ ਆ ਸਕਦੀ ਹੈ। ਮੀਡੀਆ ਰਿਪੋਰਟਸ ਦੀ ਮੰਨੀਏ, ਤਾਂ ਇਸ ਫੋਨ ਨੂੰ ਲਾਲ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਸਮਾਰਟਫੋਨ ਚੀਨ 'ਚ ਪਹਿਲਾ ਹੀ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਸ ਡਿਵਾਈਸ ਨੂੰ ਭਾਰਤ 'ਚ ਲਾਂਚ ਕੀਤੇ ਜਾਣ ਦੀ ਤਿਆਰੀ ਚੱਲ ਰਹੀ ਹੈ।
iQOO 12 Anniversary Edition ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon 8+ Gen 3 ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 16GB ਰੈਮ ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ ਟ੍ਰਿਪਲ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜਿਸ 'ਚ 50MP ਪ੍ਰਾਈਮਰੀ ਕੈਮਰਾ ਸੈਂਸਰ, 50MP ਅਲਟ੍ਰਾਵਾਈਡ ਐਂਗਲ ਅਤੇ 64MP ਟੈਲੀਫੋਟੋ ਸੈਂਸਰ ਸ਼ਾਮਲ ਹੋ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 120 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
iQOO 12 Anniversary Edition ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ iQOO 12 Anniversary Edition ਨੂੰ ਭਾਰਤ 'ਚ ਕੰਪਨੀ ਦੀ ਵੈੱਬਸਾਈਟ ਤੋਂ ਇਲਾਵਾ ਸ਼ਾਪਿੰਗ ਪਲੇਟਫਾਰਮ ਐਮਾਜ਼ਾਨ ਤੋਂ ਖਰੀਦਿਆ ਜਾ ਸਕਦਾ ਹੈ। ਇਸ ਫੋਨ ਦੀ ਸ਼ੁਰੂਆਤੀ ਕੀਮਤ 52,999 ਰੁਪਏ ਦੇ ਕਰੀਬ ਹੋ ਸਕਦੀ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਫੋਨ ਦੀ ਕੀਮਤ ਅਤੇ ਫੀਚਰਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।