ਹੈਦਰਾਬਾਦ:iQOO ਨੇ 22 ਫਰਵਰੀ ਨੂੰ ਭਾਰਤੀ ਗ੍ਰਾਹਕਾਂ ਲਈ iQOO Neo 9 Pro 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਸੀ। ਹੁਣ ਕੰਪਨੀ ਨੇ ਇਸ ਫੋਨ ਨੂੰ 8GB+128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕਰ ਦਿੱਤਾ ਹੈ। ਇਸ ਸਟੋਰੇਜ ਆਪਸ਼ਨ ਦੀ ਪਹਿਲੀ ਸੇਲ 21 ਮਾਰਚ ਨੂੰ ਦੁਪਹਿਰ 12 ਵਜੇ ਲਾਈਵ ਹੋ ਜਾਵੇਗੀ।
iQOO Neo 9 Pro 5G ਨਵੇਂ ਸਟੋਰੇਜ ਆਪਸ਼ਨ ਦੇ ਨਾਲ ਹੋਇਆ ਲਾਂਚ, ਇਸ ਦਿਨ ਸ਼ੁਰੂ ਹੋਵੇਗੀ ਪਹਿਲੀ ਸੇਲ - iQOO Neo 9 Pro 5G smartphone price
iQOO Neo 9 Pro 5G Launch: iQOO ਨੇ ਆਪਣੇ ਗ੍ਰਾਹਕਾਂ ਲਈ ਫਰਵਰੀ ਮਹੀਨੇ iQOO Neo 9 Pro 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਹੁਣ ਕੰਪਨੀ ਇਸਨੂੰ ਇੱਕ ਹੋਰ ਸਟੋਰੇਜ ਆਪਸ਼ਨ ਦੇ ਨਾਲ ਲੈ ਕੇ ਆਈ ਹੈ, ਜਿਸਦੀ ਕੀਮਤ 35,000 ਰੁਪਏ ਤੋਂ ਘੱਟ ਰੱਖੀ ਗਈ ਹੈ।
Published : Mar 20, 2024, 3:55 PM IST
iQOO Neo 9 Pro 5G ਸਮਾਰਟਫੋਨ ਦੀ ਕੀਮਤ: ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO Neo 9 Pro 5G ਦੇ 8GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 37,999 ਰੁਪਏ ਅਤੇ 12GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 39,999 ਰੁਪਏ ਰੱਖੀ ਗਈ ਸੀ। ਦੂਜੇ ਪਾਸੇ, ਹੁਣ ਇਸਦੇ ਨਵੇਂ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 32,999 ਰੁਪਏ ਰੱਖੀ ਗਈ ਹੈ।
iQOO Neo 9 Pro 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQOO Neo 9 Pro 5G 'ਚ 6.78 ਇੰਚ ਦੀ LTPO AMOLED ਡਿਸਪਲੇ ਮਿਲਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon 8 Gen 2 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ ਪਹਿਲਾ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਸੀ, ਹੁਣ ਇਸ ਫੋਨ ਨੂੰ 8GB+128GB ਸਟੋਰੇਜ ਆਪਸ਼ਨ ਦੇ ਨਾਲ ਵੀ ਪੇਸ਼ ਕਰ ਦਿੱਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਸਪੋਰਟ ਦੇ ਨਾਲ 50MP IMX 920 ਪ੍ਰਾਈਮਰੀ ਸੈਂਸਰ ਅਤੇ 8MP ਅਲਟ੍ਰਾ ਵਾਈਡ ਐਂਗਲ ਕੈਮਰਾ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 5,160mAh ਦੀ ਬੈਟਰੀ ਮਿਲਦੀ ਹੈ, ਜੋ ਕਿ 120 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।