ਹੈਦਰਾਬਾਦ: iQOO ਨੇ ਆਪਣੇ ਭਾਰਤੀ ਗ੍ਰਾਹਕਾਂ ਲਈ ਅੱਜ iQOO Z9s ਸੀਰੀਜ਼ ਲਾਂਚ ਕਰ ਦਿੱਤੀ ਹੈ। ਇਸ ਸੀਰੀਜ਼ 'ਚ iQOO Z9s ਅਤੇ iQOO Z9s Pro ਸਮਾਰਟਫੋਨ ਲਿਆਂਦੇ ਗਏ ਹਨ। ਦੋਨੋ ਹੀ ਫੋਨਾਂ ਨੂੰ ਅਲਟ੍ਰਾ ਸਲਿਮ ਡਿਜ਼ਾਈਨ ਦੇ ਨਾਲ ਪੇਸ਼ ਕੀਤਾ ਗਿਆ ਹੈ। ਕੰਪਨੀ ਇਸ ਸੀਰੀਜ਼ ਨੂੰ ਲਗਾਤਾਰ ਟੀਜ਼ ਕਰ ਰਹੀ ਸੀ, ਜਿਸਦੇ ਚਲਦਿਆਂ ਗ੍ਰਾਹਕਾਂ ਨੂੰ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਹੁਣ ਲੋਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ।
iQOO Z9s ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQOO Z9s ਸਮਾਰਟਫੋਨ 'ਚ 6.77 ਇੰਚ ਦੀ 3D ਕਰਵਡ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 7300 5G ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 0.749cm ਦੀ ਅਲਟ੍ਰਾ ਸਲਿਮ ਬਾਡੀ ਦੇ ਨਾਲ ਲਿਆਂਦਾ ਗਿਆ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਸੋਨੀ IMX882 OIS ਕੈਮਰਾ ਅਤੇ 2MP ਦਾ ਪੋਰਟਰੇਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲਦੀ ਹੈ। iQOO Z9s ਨੂੰ Titanium Matte ਅਤੇ Onyx Green ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ।