ਹੈਦਰਾਬਾਦ: itel ਆਪਣੇ ਭਾਰਤੀ ਗ੍ਰਾਹਕਾਂ ਲਈ itel Color Pro 5G ਸਮਾਰਟਫੋਨ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਰਾਹੀ ਇਸ ਫੋਨ ਦੇ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ। ਫਿਲਹਾਲ, ਕੰਪਨੀ ਨੇ ਅਜੇ ਫੋਨ ਦੀ ਲਾਂਚ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ itel Color Pro 5G ਸਮਾਰਟਫੋਨ ਨੂੰ 15,000 ਰੁਪਏ ਤੋਂ ਘੱਟ ਕੀਮਤ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ।
itel Color Pro 5G ਜਲਦ ਹੋਵੇਗਾ ਭਾਰਤ 'ਚ ਲਾਂਚ, ਧੁੱਪ 'ਚ ਕਲਰ ਬਦਲੇਗਾ ਇਹ ਫੋਨ - itel Color Pro 5G
itel Color Pro 5G: itel ਆਪਣੇ ਗ੍ਰਾਹਕਾਂ ਲਈ itel Color Pro 5G ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।
Published : Jul 11, 2024, 3:02 PM IST
itel Color Pro 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.6 ਇੰਚ ਦੀ LCD ਪੈਨਲ ਡਿਸਪਲੇ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6080 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਦੇ ਪਿਛਲੇ ਪਾਸੇ ਦੋਹਰਾ ਕੈਮਰਾ ਸੈਟਅੱਪ ਮਿਲੇਗਾ। ਫਿਲਹਾਲ, ਅਜੇ ਜ਼ਿਆਦਾ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਕੰਪਨੀ ਨੇ ਕੀਮਤ ਬਾਰੇ ਖੁਲਾਸਾ ਕੀਤਾ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ ਦੀ ਕੀਮਤ 15,000 ਰੁਪਏ ਤੋਂ ਘੱਟ ਹੋ ਸਕਦੀ ਹੈ।
- Realme GT 6T ਸਮਾਰਟਫੋਨ ਭਾਰਤ 'ਚ ਪਰਪਲ ਕਲਰ ਦੇ ਨਾਲ ਹੋਇਆ ਲਾਂਚ, ਜਾਣੋ ਸੇਲ ਬਾਰੇ ਪੂਰੀ ਡਿਟੇਲ - Realme GT 6T New Color Launch
- OnePlus 12R ਸਮਾਰਟਫੋਨ ਜਲਦ ਹੋਵੇਗਾ ਨਵੇਂ ਕਲਰ ਆਪਸ਼ਨ ਦੇ ਨਾਲ ਲਾਂਚ, ਜਾਣੋ ਕੀਮਤ ਅਤੇ ਫੀਚਰਸ ਬਾਰੇ - OnePlus 12R New Color
- ਸਮਾਰਟਫੋਨ ਨੂੰ ਕਿੰਨੇ ਸਾਲਾਂ ਤੱਕ ਵਰਤਿਆਂ ਜਾ ਸਕਦਾ ਹੈ? ਨਵਾਂ ਫੋਨ ਖਰੀਦਣ ਤੋਂ ਪਹਿਲਾਂ ਸਭ ਕੁਝ ਜਾਣੋ - Lifespan of Smartphone
ਰੰਗ ਬਦਲੇਗਾ itel Color Pro 5G ਸਮਾਰਟਫੋਨ: ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਫੋਨ ਦੇ ਰਿਅਰ ਪੈਨਲ 'ਚ IVCO ਤਕਨੀਕ ਦਾ ਇਸਤੇਮਾਲ ਕੀਤਾ ਗਿਆ ਹੈ, ਜੋ ਸੂਰਜ ਦੀ ਰੋਸ਼ਨੀ ਦੇ ਸੰਪਰਕ 'ਚ ਆਉਣ 'ਤੇ ਰੰਗ ਬਦਲੇਗਾ। ਬ੍ਰਾਂਡ ਦਾ ਉਦੇਸ਼ ਰੰਗ ਬਦਲਣ ਵਾਲੇ ਪੈਨਲ ਅਤੇ 5G+++ ਨੂੰ ਸ਼ਾਮਲ ਕਰਕੇ ਨਵੀ ਜਨਰੇਸ਼ਨ ਦੀਆਂ ਲੋੜਾਂ ਨੂੰ ਪੂਰਾ ਕਰਨਾ ਹੈ।