ਪੰਜਾਬ

punjab

ETV Bharat / technology

Itel S24 ਸਮਾਰਟਫੋਨ ਹੋਇਆ ਲਾਂਚ, ਜਾਣੋ ਕੀਮਤ - Itel S24 Launch - ITEL S24 LAUNCH

Itel S24 Launch: Itel ਨੇ ਆਪਣੇ ਗ੍ਰਾਹਕਾਂ ਲਈ Itel S24 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਗਿਆ ਹੈ।

Itel S24 Launch
Itel S24 Launch

By ETV Bharat Tech Team

Published : Apr 24, 2024, 10:11 AM IST

ਹੈਦਰਾਬਾਦ: Itel ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Itel S24 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਕਾਫ਼ੀ ਸਮੇਂ ਤੋਂ ਇਸ ਫੋਨ ਨੂੰ ਟੀਜ਼ ਕਰ ਰਹੀ ਸੀ, ਜਿਸਦੇ ਚਲਦਿਆਂ ਗ੍ਰਾਹਕਾਂ ਨੂੰ Itel S24 ਸਮਾਰਟਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਹੁਣ ਲੋਕਾਂ ਦਾ ਇੰਤਜ਼ਾਰ ਖਤਮ ਹੋ ਚੁੱਕਾ ਹੈ। ਤੁਸੀਂ ਘੱਟ ਕੀਮਤ ਦੇ ਨਾਲ ਸ਼ਾਨਦਾਰ ਫੀਚਰਸ ਵਾਲਾ ਸਮਾਰਟਫੋਨ ਖਰੀਦ ਸਕਦੇ ਹੋ।

Itel S24 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 9,999 ਰੁਪਏ ਰੱਖੀ ਗਈ ਹੈ। ਇਸ ਫੋਨ ਨੂੰ ਤੁਸੀਂ Dawn white ਅਤੇ starry black ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ। Itel S24 ਸਮਾਰਟਫੋਨ ਨੂੰ ਖਰੀਦਣ 'ਤੇ ਗ੍ਰਾਹਕਾਂ ਨੂੰ 999 ਰਪਏ ਵਾਲੀ ਸਮਾਰਟਵਾਚ ਵੀ ਫ੍ਰੀ 'ਚ ਮਿਲ ਰਹੀ ਹੈ।

Itel S24 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.6 ਇੰਚ ਦੀ HD+720x1,612 ਪਿਕਸਲ Resolution ਵਾਲੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Helio G91 SoC ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ ਦੋਹਰੀ ਯੂਨਿਟ ਦਿੱਤੀ ਗਈ ਹੈ, ਜਿਸ 'ਚ 108MP ਦਾ ਸੈਮਸੰਗ HM6 ISOCELL ਸੈਂਸਰ ਲੱਗਾ ਹੈ ਅਤੇ ਸੈਲਫ਼ੀ ਲਈ 8MP ਦਾ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details