ਪੰਜਾਬ

punjab

ETV Bharat / technology

Realme P ਸੀਰੀਜ਼ ਦੀ ਪਹਿਲੀ ਸੇਲ ਲਾਈਵ ਹੋਣ ਚ ਕੁਝ ਹੀ ਸਮੇਂ ਬਾਕੀ, ਮਿਲਣਗੇ ਸ਼ਾਨਦਾਰ ਆਫ਼ਰਸ - Realme P Series First Sale - REALME P SERIES FIRST SALE

Realme P Series First Sale: Realme ਨੇ ਹਾਲ ਹੀ ਵਿੱਚ ਆਪਣੇ ਭਾਰਤੀ ਗ੍ਰਾਹਕਾਂ ਲਈ Realme P ਸੀਰੀਜ਼ ਨੂੰ ਲਾਂਚ ਕੀਤਾ ਸੀ। ਅੱਜ ਇਸ ਸੀਰੀਜ਼ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ।

Realme P Series First Sale
Realme P Series First Sale

By ETV Bharat Tech Team

Published : Apr 22, 2024, 11:21 AM IST

ਹੈਦਰਾਬਾਦ:Realme ਨੇ 15 ਅਪ੍ਰੈਲ ਨੂੰ ਆਪਣੇ ਗ੍ਰਾਹਕਾਂ ਲਈ Realme P ਸੀਰੀਜ਼ ਲਾਂਚ ਕੀਤੀ ਸੀ। ਇਹ ਸੀਰੀਜ਼ ਭਾਰਤ 'ਚ ਲਾਂਚ ਕੀਤੀ ਗਈ ਹੈ। Realme P ਸੀਰੀਜ਼ 'ਚ Realme P1 5G ਅਤੇ Realme P1 ਪ੍ਰੋ 5G ਸਮਾਰਟਫੋਨ ਸ਼ਾਮਲ ਹਨ। ਅੱਜ ਇਨ੍ਹਾਂ ਦੋਨੋਂ ਫੋਨਾਂ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਹਾਲਾਂਕਿ, ਦੋਨੋ ਫੋਨਾਂ ਦੀ ਖਰੀਦਦਾਰੀ ਦਾ ਸਮੇਂ ਅਲੱਗ-ਅਲੱਗ ਹੋਵੇਗਾ।

Realme P1 5G ਦੀ ਪਹਿਲੀ ਸੇਲ: Realme P1 5Gਦੀ ਅੱਜ ਦੁਪਹਿਰ 12 ਵਜੇ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਫੋਨ ਦੀ ਖਰੀਦਦਾਰੀ ਫਲਿੱਪਕਾਰਟ ਅਤੇ ਕੰਪਨੀ ਦੀ ਅਧਿਕਾਰਿਤ ਵੈੱਬਸਾਈਟ ਤੋਂ ਕੀਤੀ ਜਾ ਸਕੇਗੀ।

Realme P1 5G ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Realme P1 5G ਦੇ 6GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 15,999 ਰੁਪਏ ਹੈ। ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ 14,999 ਰੁਪਏ 'ਚ ਖਰੀਦ ਸਕੋਗੇ, ਜਦਕਿ 8GB+256GB ਵਾਲੇ ਮਾਡਲ ਦੀ ਕੀਮਤ 18,999 ਰੁਪਏ ਹੈ, ਪਰ ਸੇਲ ਦੌਰਾਨ ਤੁਸੀਂ ਇਸ ਫੋਨ ਨੂੰ 16,999 ਰੁਪਏ 'ਚ ਖਰੀਦ ਸਕੋਗੇ। ਇਸ ਫੋਨ ਨੂੰ Phoenix Red ਅਤੇ Peacock Green ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

Realme P1 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Realme P1 5G 'ਚ 6.67 ਇੰਚ ਦੀ ਫੁੱਲ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7050 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 6GB+128GB ਅਤੇ 8GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ 'ਚ 50MP+2MP ਦਾ ਕੈਮਰਾ ਮਿਲਦਾ ਹੈ, ਜਦਕਿ ਸੈਲਫ਼ੀ ਲਈ 16MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45ਵਾਟ ਦੀ SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Realme P1 Pro 5G ਦੀ ਸੇਲ: Realme P1 Pro 5G ਦੀ ਸੇਲ ਅੱਜ ਸ਼ਾਮ 6 ਵਜੇ ਲਾਈਵ ਹੋਵੇਗੀ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਅਤੇ ਕੰਪਨੀ ਦੀ ਵੈੱਬਸਾਈਟ ਤੋਂ ਖਰੀਦ ਸਕੋਗੇ।

Realme P1 Pro 5G ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 21,999 ਰੁਪਏ ਹੈ। ਇਸ ਫੋਨ ਨੂੰ ਤੁਸੀਂ ਸੇਲ ਦੌਰਾਨ 19,999 ਰੁਪਏ 'ਚ ਖਰੀਦ ਸਕੋਗੇ, ਜਦਕਿ 8GB+256GB ਦੀ ਕੀਮਤ 22,999 ਰੁਪਏ ਹੈ। ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ 20,999 ਰੁਪਏ 'ਚ ਖਰੀਦ ਸਕੋਗੇ। ਇਹ ਫੋਨ Phoenix Red ਅਤੇ Parrot blue ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ।

Realme P1 Pro 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Snapdragon 6 Gen 1 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB ਰੈਮ ਅਤੇ 128GB/256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45ਵਾਟ ਦੀ SUPERVOOC ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details