ਹੈਦਰਾਬਾਦ: Realme ਆਪਣੇ ਭਾਰਤੀ ਗ੍ਰਾਹਕਾਂ ਲਈ Realme C61 ਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਕਾਫ਼ੀ ਸਮੇਂ ਤੋਂ ਇਸ ਫੋਨ ਨੂੰ ਟੀਜ਼ ਕਰ ਰਹੀ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕੀਤਾ ਸੀ। Realme C61 ਸਮਾਰਟਫੋਨ 28 ਜੂਨ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਇਸਦਾ ਮਤਲਬ ਹੈ ਕਿ ਇਹ ਫੋਨ ਲਾਂਚ ਹੋਣ 'ਚ ਸਿਰਫ਼ ਇੱਕ ਦਿਨ ਬਾਕੀ ਰਹਿ ਗਿਆ ਹੈ ਅਤੇ ਕੱਲ੍ਹ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਬਾਰੇ ਕਾਫ਼ੀ ਜਾਣਕਾਰੀ ਸਾਹਮਣੇ ਆ ਚੁੱਕੀ ਹੈ ਅਤੇ ਹੁਣ ਕੀਮਤ ਦਾ ਵੀ ਖੁਲਾਸਾ ਹੋ ਗਿਆ ਹੈ।
Realme C61 ਸਮਾਰਟਫੋਨ ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 4GB+64GB ਸਟੋਰੇਜ ਵਾਲੇ ਮਾਡਲ ਦੀ ਕੀਮਤ 7,699 ਰੁਪਏ, 4GB+128GB ਦੀ ਕੀਮਤ 8,499 ਰੁਪਏ ਅਤੇ 6GB+128GB ਦੀ ਕੀਮਤ 8,999 ਰੁਪਏ ਹੋ ਸਕਦੀ ਹੈ।