ਹੈਦਰਾਬਾਦ:Motorola ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Moto G64 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਦਾ ਲੋਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ। ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਲਾਂਚ ਦੇ ਨਾਲ ਹੀ Moto G64 5G ਦੀ ਪਹਿਲੀ ਸੇਲ ਦੀ ਤਰੀਕ ਦਾ ਵੀ ਐਲਾਨ ਹੋ ਗਿਆ ਹੈ। Moto G64 5G ਸਮਾਰਟਫੋਨ ਦੀ ਪਹਿਲੀ ਸੇਲ 23 ਅਪ੍ਰੈਲ ਨੂੰ ਸ਼ੁਰੂ ਹੋਵੇਗੀ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।
Moto G64 5G ਦੀ ਪਹਿਲੀ ਸੇਲ: Moto G64 5G ਸਮਾਰਟਫੋਨ ਦੀ ਪਹਿਲੀ ਸੇਲ 23 ਅਪ੍ਰੈਲ ਨੂੰ ਦੁਪਹਿਰ 12 ਵਜੇ ਲਾਈਵ ਹੋਵੇਗੀ। ਇਸ ਫੋਨ ਨੂੰ ਤੁਸੀਂ ਆਨਲਾਈਨ ਸ਼ਾਪਿੰਗ ਵੈੱਬਸਾਈਟ ਫਲਿੱਪਕਾਰਟ ਰਾਹੀ ਖਰੀਦ ਸਕੋਗੇ।
Moto G64 5G ਦੇ ਫੀਚਰਸ:ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ LCD ਪੈਨਲ ਡਿਸਪਲੇ ਮਿਲਦੀ ਹੈ, ਜੋ ਕਿ ਫੁੱਲ HD+Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸ ਫੋਨ ਦੀ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7025 ਚਿਪਸੈੱਟ ਦਿੱਤੀ ਗਈ ਹੈ। Moto G64 5G ਸਮਾਰਟਫੋਨ ਨੂੰ ਸਲਿਮ, ਸਲੀਕ, ਸਟਾਈਲਿਸ਼, ਪ੍ਰੀਮੀਅਮ ਅਤੇ ਕਲਰਫੁੱਲ ਡਿਜ਼ਾਈਨ ਦੇ ਨਾਲ ਲਿਆਂਦਾ ਗਿਆ ਹੈ। ਇਸ ਫੋਨ ਨੂੰ 8GB+128GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP ਪ੍ਰਾਈਮਰੀ ਕੈਮਰਾ, ਮੈਕਰੋ ਵਿਜ਼ਨ, ਡੈਪਥ ਕੈਮਰਾ ਅਤੇ 8MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Moto G64 5G ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ, ਜਦਕਿ 12GB+256GB ਸਟੋਰੇਜ ਦੀ ਕੀਮਤ 16,999 ਰੁਪਏ ਰੱਖੀ ਗਈ ਹੈ। ਜੇਕਰ ਤੁਸੀਂ ਇਸ ਫੋਨ ਨੂੰ ਬੈਂਕ ਆਫ਼ਰਸ ਦੇ ਨਾਲ ਖਰੀਦਦੇ ਹੋ, ਤਾਂ ਇਸ ਫੋਨ ਦੀ ਕੀਮਤ 13,999 ਰੁਪਏ ਹੋ ਜਾਵੇਗੀ।