ਪੰਜਾਬ

punjab

ETV Bharat / technology

Moto Razr 50 Ultra ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਕੀਮਤ ਅਤੇ ਫੀਚਰਸ ਬਾਰੇ ਜਾਣੋ - Moto Razr 50 Ultra Launch Date - MOTO RAZR 50 ULTRA LAUNCH DATE

Moto Razr 50 Ultra Launch Date: Motorola ਆਪਣੇ ਗ੍ਰਾਹਕਾਂ ਲਈ Moto Razr 50 Ultra ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਸ ਫੋਨ ਨੂੰ ਹਾਲ ਹੀ ਵਿੱਚ ਚੀਨ 'ਚ ਲਾਂਚ ਕੀਤਾ ਗਿਆ ਹੈ ਅਤੇ ਹੁਣ ਭਾਰਤ 'ਚ ਲਾਂਚ ਕੀਤੇ ਜਾਣ ਦੀ ਤਿਆਰੀ ਚੱਲ ਰਹੀ ਹੈ।

Moto Razr 50 Ultra Launch Date
Moto Razr 50 Ultra Launch Date (Twitter)

By ETV Bharat Tech Team

Published : Jun 26, 2024, 3:20 PM IST

ਹੈਦਰਾਬਾਦ: Moto Razr 50 Ultra ਸਮਾਰਟਫੋਨ ਨੂੰ ਚੀਨ 'ਚ ਲਾਂਚ ਕਰਨ ਤੋਂ ਬਾਅਦ ਹੁਣ ਕੰਪਨੀ ਇਸ ਫੋਨ ਨੂੰ ਭਾਰਤ 'ਚ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਸ ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਸਾਹਮਣੇ ਆ ਗਈ ਹੈ। ਇਹ ਫੋਨ 4 ਜੁਲਾਈ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ Moto Razr 50 Ultra ਸਮਾਰਟਫੋਨ ਐਮਾਜ਼ਾਨ 'ਤੇ ਉਪਲਬਧ ਹੋਵੇਗਾ। ਇਸ ਫੋਨ ਨੂੰ Spring Green, Peach Fuzz ਅਤੇ Midnight Blue ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ। ਲੈਡਿੰਗ ਪੇਜ ਤੋਂ ਇਸ ਫੋਨ ਦੇ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ।

Motorola Razr 50 Ultra ਦੀ ਭਾਰਤੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+256GB ਵਾਲੇ ਮਾਡਲ ਦੀ ਕੀਮਤ 42,500 ਰੁਪਏ, 12GB+512GB ਦੀ ਕੀਮਤ 46,000 ਰੁਪਏ, 12GB+256GB ਦੀ ਕੀਮਤ 65,500 ਰੁਪਏ ਅਤੇ 12GB+512GB ਦੀ ਕੀਮਤ 72,200 ਰੁਪਏ ਹੋ ਸਕਦੀ ਹੈ। ਹਾਲਾਂਕਿ, ਕੰਪਨੀ ਨੇ ਅਜੇ ਇਸ ਫੋਨ ਦੀ ਭਾਰਤੀ ਕੀਮਤ ਬਾਰੇ ਪੁਸ਼ਟੀ ਨਹੀਂ ਕੀਤੀ ਹੈ। ਇਸ ਫੋਨ ਦੀ ਅਸਲੀ ਕੀਮਤ ਲਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

Motorola Razr 50 Ultra ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.9 ਇੰਚ ਦੀ FHD+pOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 1080x2640 ਪਿਕਸਲ Resolution, 3000nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8s ਜੇਨ ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਅਤੇ 2x ਆਪਟੀਕਲ ਜੂਮ ਸਪੋਰਟ ਅਤੇ 50MP ਦਾ ਟੈਲੀਫੋਟੋ ਸ਼ੂਟਰ ਦਿੱਤਾ ਜਾ ਸਕਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 4,200mAh ਦੀ ਬੈਟਰੀ ਮਿਲੇਗੀ, ਜੋ ਕਿ 45ਵਾਟ ਦੀ ਫਾਸਟ ਚਾਰਜਿੰਗ ਅਤੇ 15ਵਾਟ ਦੀ ਵਾਈਰਲੈਸ ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details