ਹੈਦਰਾਬਾਦ: Motorola ਆਪਣੇ ਭਾਰਤੀ ਗ੍ਰਾਹਕਾਂ ਲਈ Motorola Edge 50 Ultra ਸਮਾਰਟਫੋਨ ਨੂੰ ਪੇਸ਼ ਕਰਨ ਜਾ ਰਿਹਾ ਹੈ। ਕੰਪਨੀ ਨੇ X 'ਤੇ ਨਵੇਂ ਫੋਨ ਦਾ ਟੀਜ਼ਰ ਸ਼ੇਅਰ ਕੀਤਾ ਹੈ। ਨਵੇਂ ਟੀਜ਼ਰ 'ਚ ਫੋਨ ਦਾ ਡਿਜ਼ਾਈਨ ਦੇਖਿਆ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਚੀਨ ਤੋਂ ਬਾਅਦ ਹੁਣ Motorola Edge 50 Ultra ਸਮਾਰਟਫੋਨ ਨੂੰ ਭਾਰਤ 'ਚ ਲਿਆਂਦਾ ਜਾ ਰਿਹਾ ਹੈ
Motorola Edge 50 Ultra ਸਮਾਰਟਫੋਨ ਜਲਦ ਹੋ ਸਕਦੈ ਭਾਰਤ 'ਚ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Motorola Edge 50 Ultra Launch Date - MOTOROLA EDGE 50 ULTRA LAUNCH DATE
Motorola Edge 50 Ultra Launch Date: Motorola ਆਪਣੇ ਗ੍ਰਾਹਕਾਂ ਲਈ Motorola Edge 50 Ultra ਸਮਾਰਟਫੋਨ ਨੂੰ ਪੇਸ਼ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਭਾਰਤ 'ਚ ਲਿਆਂਦਾ ਜਾ ਰਿਹਾ ਹੈ।
Published : Jun 7, 2024, 5:26 PM IST
Motorola Edge 50 Ultra ਸਮਾਰਟਫੋਨ ਹੋਇਆ ਟੀਜ਼: Motorola ਨੇ ਭਾਰਤ 'ਚ Motorola Edge 50 Ultra ਸਮਾਰਟਫੋਨ ਨੂੰ ਟੀਜ਼ ਕਰ ਦਿੱਤਾ ਹੈ। ਇਸ ਟੀਜ਼ਰ 'ਚ Motorola Edge 50 Ultra ਸਮਾਰਟਫੋਨ ਦਾ ਪਿਛਲਾ ਹਿੱਸਾ ਲੱਕੜੀ ਵਾਂਗ ਦੇਖਿਆ ਜਾ ਸਕਦਾ ਹੈ। ਫਿਲਹਾਲ, ਇਸ ਫੋਨ ਦਾ ਨਾਮ ਅਤੇ ਲਾਂਚ ਡੇਟ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਹੌਲੀ-ਹੌਲੀ ਇਸ ਬਾਰੇ ਜਾਣਕਾਰੀ ਸਾਹਮਣੇ ਆ ਸਕਦੀ ਹੈ।
Motorola Edge 50 Ultra ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਨੇ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 16GB ਰੈਮ+1TB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP ਦਾ ਪ੍ਰਾਈਮਰੀ ਸੈਂਸਰ, 64MP ਦਾ ਟੈਲੀਫੋਟੋ ਲੈਂਸ ਅਤੇ 50MP ਦਾ ਅਲਟ੍ਰਾਵਾਈਡ ਕੈਮਰਾ ਮਿਲਣ ਦੀ ਗੱਲ ਸਾਹਮਣੇ ਆਈ ਹੈ।