ਪੰਜਾਬ

punjab

Motorola G85 ਸਮਾਰਟਫੋਨ ਭਾਰਤ 'ਚ ਲਾਂਚ, ਘੱਟ ਕੀਮਤ 'ਚ ਪੇਸ਼ ਹੋਇਆ ਸ਼ਾਨਦਾਰ ਫੀਚਰਸ ਵਾਲਾ ਫੋਨ - Motorola G85 Launch

By ETV Bharat Tech Team

Published : Jul 10, 2024, 12:22 PM IST

Motorola G85 Launch: Motorola ਨੇ ਆਪਣੇ ਗ੍ਰਾਹਕਾਂ ਲਈ Motorola G85 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਗਿਆ ਹੈ।

Motorola G85 Launch
Motorola G85 Launch (Twitter)

ਹੈਦਰਾਬਾਦ: Motorola ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Motorola G85 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਤਿੰਨ ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। Motorola G85 ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕਦੇ ਹੋ। ਇਸ ਸਮਾਰਟਫੋਨ ਨੂੰ G ਸੀਰੀਜ਼ ਦੇ ਤਹਿਤ ਲਿਆਂਦਾ ਗਿਆ ਹੈ। Motorola G85 ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਦੇ ਹਨ।

Motorola G85 ਸਮਾਰਟਫੋਨ ਲਾਂਚ:Motorola ਨੇ ਅੱਜ ਦੁਪਹਿਰ 12 ਵਜੇ ਆਪਣੇ ਭਾਰਤੀ ਗ੍ਰਾਹਕਾਂ ਲਈ Motorola G85 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ 12GB+256GB ਅਤੇ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। Motorola G85 ਸਮਾਰਟਫੋਨ ਨੂੰ ਤੁਸੀਂ Cobalt Blue, Urban Grey ਅਤੇ Olive Green ਕਲਰ ਆਪਸ਼ਨਾਂ ਦੇ ਨਾਲ ਖਰੀਦ ਸਕਦੇ ਹੋ।

Motorola G85 ਸਮਾਰਟਫੋਨ ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 16,999 ਰੁਪਏ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ ਦੀ ਸੇਲ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। Motorola G85 ਸਮਾਰਟਫੋਨ ਦੀ ਪਹਿਲੀ ਸੇਲ 16 ਜੁਲਾਈ ਨੂੰ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।

Motorola G85 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ ਕਰਵਡ pOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6s ਜੇਨ 3 ਚਿਪਸੈੱਟ ਦਿੱਤੀ ਗਈ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ OIS ਕੈਮਰੇ ਦੇ ਨਾਲ 50MP ਦਾ ਪ੍ਰਾਈਮਰੀ ਸੈਂਸਰ ਅਤੇ 8MP ਦਾ ਡੈਪਥ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਲਈ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ।

ABOUT THE AUTHOR

...view details