ਹੈਦਰਾਬਾਦ:Motorola ਆਪਣੇ ਭਾਰਤੀ ਗ੍ਰਾਹਕਾਂ ਲਈ Motorola Razr 50 ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਕੰਪਨੀ ਨੇ ਟੀਜ਼ਰ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ। ਫਿਲਹਾਲ, Motorola Razr 50 ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਕੰਪਨੀ ਵੱਲੋ ਸ਼ੇਅਰ ਕੀਤੇ ਟੀਜ਼ਰ 'ਚ ਇਸ ਫੋਨ ਦਾ ਲੁੱਕ ਸਾਹਮਣੇ ਆ ਗਿਆ ਹੈ। ਫੋਨ ਨੂੰ ਵੱਡੇ ਐਕਸਟਰਨਲ ਡਿਸਪਲੇ ਦੇ ਨਾਲ ਲਿਆਂਦਾ ਜਾ ਰਿਹਾ ਹੈ।
Motorola Razr 50 ਸਮਾਰਟਫੋਨ ਜਲਦ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਸ਼ੇਅਰ ਕੀਤਾ ਟੀਜ਼ਰ - Motorola Razr 50 Launch Date - MOTOROLA RAZR 50 LAUNCH DATE
Motorola Razr 50 Launch Date: Motorola ਨੇ ਆਪਣੇ ਗ੍ਰਾਹਕਾਂ ਲਈ Motorola Razr 50 ਸਮਾਰਟਫੋਨ ਨੂੰ ਲਾਂਚ ਕਰਨ ਦੀ ਜਾਣਕਾਰੀ ਬਾਰੇ ਪੁਸ਼ਟੀ ਕਰ ਦਿੱਤੀ ਹੈ। ਇਸ ਸਮਾਰਟਫੋਨ ਨੂੰ ਜਲਦ ਹੀ ਭਾਰਤ 'ਚ ਪੇਸ਼ ਕੀਤਾ ਜਾਵੇਗਾ।
Published : Aug 20, 2024, 1:08 PM IST
Motorola Razr 50 ਸਮਾਰਟਫੋਨ ਹੋਵੇਗਾ ਭਾਰਤ 'ਚ ਲਾਂਚ: ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Motorola Razr 50 Ultra ਸਮਾਰਟਫੋਨ ਨੂੰ ਚੀਨ 'ਚ ਪਹਿਲਾ ਹੀ ਲਾਂਚ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ, ਜੁਲਾਈ ਮਹੀਨੇ ਇਸ ਫੋਨ ਨੂੰ ਹੋਰਨਾਂ ਦੇਸ਼ਾਂ 'ਚ ਵੀ ਪੇਸ਼ ਕੀਤਾ ਗਿਆ ਸੀ, ਜਿਸ 'ਚ ਭਾਰਤ ਵੀ ਸ਼ਾਮਲ ਸੀ। ਹੁਣ ਕੰਪਨੀ Motorola Razr 50 ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਕੰਪਨੀ Motorola Razr 50 ਨੂੰ ਇਸ ਮਹੀਨੇ ਦੇ ਆਖੀਰ ਤੱਕ ਪੇਸ਼ ਕਰ ਸਕਦੀ ਹੈ। ਕੰਪਨੀ ਨੇ ਅਜੇ ਇਸ ਸਮਾਰਟਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਹੌਲੀ-ਹੌਲੀ ਇਸਦੇ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆ ਸਕਦੀ ਹੈ।
- ਐਪਲ ਇਵੈਂਟ ਦੌਰਾਨ ਸਤੰਬਰ ਮਹੀਨੇ ਦੀ ਇਸ ਤਰੀਕ ਨੂੰ ਲਾਂਚ ਹੋ ਸਕਦੈ iPhone 16, ਹੋਰ ਵੀ ਕਈ ਪ੍ਰੋਡਕਟਸ ਕੀਤੇ ਜਾਣਗੇ ਪੇਸ਼ - iPhone 16 Launch Date
- iQOO Z9s ਸੀਰੀਜ਼ ਲਾਂਚ ਹੋਣ ਵਿੱਚ ਸਿਰਫ਼ 3 ਦਿਨ ਬਾਕੀ, ਪੇਸ਼ ਕੀਤੇ ਜਾਣਗੇ 2 ਸਮਾਰਟਫੋਨ, ਜਾਣੋ ਕੀਮਤ ਬਾਰੇ ਜਾਣਕਾਰੀ - iQOO Z9s Series Launch Date
- OnePlus Buds Pro 3 ਏਅਰਬਡਸ 20 ਅਗਸਤ ਨੂੰ ਹੋਣ ਜਾ ਰਹੇ ਲਾਂਚ, ਇੰਨੀ ਹੋਵੇਗੀ ਇਨ੍ਹਾਂ ਬਡਸ ਦੀ ਕੀਮਤ - OnePlus Buds Pro 3 Launch Date
Moto G45 5G ਸਮਾਰਟਫੋਨ ਹੋਵੇਗਾ ਲਾਂਚ:ਇਸ ਤੋਂ ਇਲਾਵਾ, ਕੰਪਨੀ ਆਪਣੇ ਭਾਰਤੀ ਗ੍ਰਾਹਕਾਂ ਲਈ Moto G45 5G ਸਮਾਰਟਫੋਨ ਨੂੰ ਵੀ ਪੇਸ਼ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਕੱਲ੍ਹ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।