ਹੈਦਰਾਬਾਦ: Motorola ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Motorola Razr 50 Ultra ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ Midnight Blue, Spring Green ਅਤੇ Panton Peach Fuzz ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਬਾਰੇ ਕਾਫ਼ੀ ਜਾਣਕਾਰੀ ਸਾਹਮਣੇ ਆ ਚੁੱਕੀ ਸੀ, ਜਿਸ ਤੋਂ ਬਾਅਦ ਗ੍ਰਾਹਕ ਇਸ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਲੋਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ।
Motorola Razr 50 Ultra ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.9 ਇੰਚ ਦੀ pOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 165Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਹ ਸਮਾਰਟਫੋਨ AI ਫੀਚਰਸ ਨਾਲ ਲੈਸ ਹੋਵੇਗਾ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਮਿਲਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਸੈਂਸਰ ਅਤੇ 50MP ਦਾ ਟੈਲੀਫੋਟੋ ਲੈਸ ਦਿੱਤਾ ਗਿਆ ਹੈ। ਸੈਲਫ਼ੀ ਲਈ ਇਸ ਫੋਨ 'ਚ 32 MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 4,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।