ਹੈਦਰਾਬਾਦ: Motorola ਆਪਣੇ ਗ੍ਰਾਹਕਾਂ ਲਈ ਨਵੇਂ ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ ਭਾਰਤ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਨੇ Motorola ਦੇ ਨਵੇਂ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਖੁਲਾਸਾ ਕਰ ਦਿੱਤਾ ਹੈ। ਕੰਪਨੀ ਆਪਣੇ ਆਉਣ ਵਾਲੇ ਫੋਨ ਨੂੰ ਲੰਬੇ ਸਮੇਂ ਤੋਂ ਟੀਜ਼ ਕਰ ਰਹੀ ਸੀ ਅਤੇ ਹੁਣ ਕੰਪਨੀ ਨੇ ਐਲਾਨ ਕੀਤਾ ਹੈ ਕਿ ਇਹ ਸਮਾਰਟਫੋਨ 3 ਅਪ੍ਰੈਲ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ।
Motorola ਦੇ ਨਵੇਂ ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ
Motorola Edge 50 Pro Launch Date: Motorola ਆਪਣੇ ਭਾਰਤੀ ਗ੍ਰਾਹਕਾਂ ਇੱਕ ਨਵਾਂ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ 3 ਅਪ੍ਰੈਲ ਨੂੰ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਅਧਿਕਾਰਿਤ ਪੋਸਟ ਰਾਹੀ ਜਾਣਕਾਰੀ ਦਿੱਤੀ ਹੈ।
Published : Mar 15, 2024, 10:29 AM IST
Motorola ਦੇ ਨਵੇਂ ਫੋਨ ਦੀ ਲਾਂਚ ਡੇਟ: Motorola ਨੇ ਸੋਸ਼ਲ ਮੀਡੀਆ ਪੋਸਟ ਰਾਹੀ ਜਾਣਕਾਰੀ ਦਿੱਤੀ ਹੈ ਕਿ ਭਾਰਤ 'ਚ ਤਿੰਨ ਅਪ੍ਰੈਲ ਨੂੰ Motorola ਦਾ ਸਮਾਰਟਫੋਨ ਲਾਂਚ ਕੀਤਾ ਜਾ ਰਿਹਾ ਹੈ। ਫਿਲਹਾਲ, ਕੰਪਨੀ ਨੇ ਸਮਾਰਟਫੋਨ ਦੇ ਨਾਮ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਕਿਹਾ ਜਾ ਰਿਹਾ ਹੈ ਕਿ ਆਉਣ ਵਾਲਾ ਫੋਨ Motorola Edge 50 Pro ਹੋ ਸਕਦਾ ਹੈ।
Motorola Edge 50 Pro ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਕਈ ਲੀਕ ਸਾਹਮਣੇ ਆਏ ਹਨ, ਜਿਸ 'ਚ ਫੋਨ ਦੇ ਫੀਚਰਸ ਅਤੇ ਡਿਜ਼ਾਈਨ ਨੂੰ ਲੈ ਕੇ ਜਾਣਕਾਰੀ ਸਾਹਮਣੇ ਆ ਚੁੱਕੀ ਹੈ। ਇਸ ਸਮਾਰਟਫੋਨ 'ਚ 6.7 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 165Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ 'ਚ 12GB ਤੱਕ ਦੀ ਰੈਮ ਦਾ ਸਪੋਰਟ ਮਿਲੇਗਾ। Motorola ਦੇ ਆਉਣ ਵਾਲੇ ਸਮਾਰਟਫੋਨ 'ਚ 4,500mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 125 ਵਾਟ ਦੀ ਵਾਈਰਡ ਚਾਰਜਿੰਗ ਅਤੇ 50 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਜਾਵੇਗਾ, ਜਿਸਦੇ ਨਾਲ ਦੋ ਸੈਕੰਡਰੀ ਕੈਮਰੇ ਮਿਲਣਗੇ।