ਪੰਜਾਬ

punjab

ETV Bharat / technology

Nothing Phone 2a ਸਮਾਰਟਫੋਨ ਨਵੇਂ ਕਲਰ ਆਪਸ਼ਨ ਦੇ ਨਾਲ ਹੋਇਆ ਲਾਂਚ, ਇਸ ਦਿਨ ਤੋਂ ਕਰ ਸਕੋਗੇ ਖਰੀਦਦਾਰੀ - Nothing Phone 2a New Color Launch - NOTHING PHONE 2A NEW COLOR LAUNCH

Nothing Phone 2a Launch: Nothing ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Nothing Phone 2a ਸਮਾਰਟਫੋਨ ਨੂੰ ਨਵੇਂ ਕਲਰ ਆਪਸ਼ਨ ਦੇ ਨਾਲ ਲਾਂਚ ਕਰ ਦਿੱਤਾ ਹੈ। ਇਸ ਫੋਨ 'ਚ ਲਾਲ, ਪੀਲੇ ਅਤੇ ਬਲੂ ਕਲਰ ਦਾ ਇਸਤੇਮਾਲ ਕੀਤਾ ਗਿਆ ਹੈ।

Nothing Phone 2a Launch
Nothing Phone 2a Launch (Twitter)

By ETV Bharat Tech Team

Published : May 30, 2024, 12:21 PM IST

ਹੈਦਰਾਬਾਦ: Nothing ਨੇ ਆਪਣੇ ਗ੍ਰਾਹਕਾਂ ਲਈ Nothing Phone 2a ਸਮਾਰਟਫੋਨ ਨੂੰ ਨਵੇਂ ਕਲਰ ਆਪਸ਼ਨ ਦੇ ਨਾਲ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਕੁਝ ਮਹੀਨੇ ਪਹਿਲਾ ਹੀ Nothing ਨੇ ਆਪਣਾ Nothing Phone 2a ਲਾਂਚ ਕੀਤਾ ਸੀ ਅਤੇ ਹੁਣ ਕੰਪਨੀ ਨੇ ਇਸ ਫੋਨ ਦਾ ਸਪੈਸ਼ਲ ਐਡਿਸ਼ਨ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਫੋਨ ਨੂੰ ਅਲੱਗ ਦਿਖਾਉਣ ਲਈ ਲਾਲ, ਪੀਲੇ ਅਤੇ ਬਲੂ ਕਲਰ ਦਾ ਇਸਤੇਮਾਲ ਕੀਤਾ ਹੈ।

Nothing Phone 2a ਦੇ ਕਲਰ: ਕੰਪਨੀ ਨੇ ਇਸ ਫੋਨ ਲਈ ਲਾਲ, ਪੀਲੇ ਅਤੇ ਬਲੂ ਕਲਰ ਦਾ ਇਸਤੇਮਾਲ ਕੀਤਾ ਹੈ। ਇਹ Nothing ਦੀ ਬ੍ਰਾਂਡ ਪਛਾਣ ਨੂੰ ਬਰਕਰਾਰ ਰੱਖਦਾ ਹੈ ਅਤੇ ਇਨ੍ਹਾਂ ਰੰਗਾਂ ਦੀ ਵਰਤੋਂ ਕਰਕੇ ਇਸ ਫੋਨ ਨੂੰ ਹੋਰ ਉਜਾਗਰ ਕਰਦਾ ਹੈ। ਇਸ ਫੋਨ ਦੇ ਪਿਲ-ਸ਼ੇਪਡ ਕੈਮਰਾ ਮੋਡਿਊਲ ਦੇ ਆਲੇ-ਦੁਆਲੇ ਬਲੂ ਐਕਸੈਂਟ ਹੈ ਅਤੇ ਰਿਅਰ ਪੈਨਲ 'ਤੇ ਲਾਲ ਅਤੇ ਪੀਲੇ ਰੰਗਾਂ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ, ਫੋਨ ਦਾ ਡਿਜ਼ਾਈਨ ਪਹਿਲਾਂ ਵਾਂਗ ਹੀ ਹੈ।

Nothing Phone 2a ਦੇ ਨਵੇਂ ਕਲਰ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Nothing Phone 2a ਦੇ 12GB ਰੈਮ+256GB ਸਟੋਰੇਜ ਦੀ ਕੀਮਤ 27,999 ਰੁਪਏ ਰੱਖੀ ਗਈ ਹੈ। ਇਸ ਫੋਨ ਨੂੰ ਤੁਸੀਂ 5 ਜੂਨ ਤੋਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਇਸ ਡਿਵਾਈਸ ਨੂੰ ਕੁਝ ਚੁਣੇ ਹੋਏ ਕਾਰਡਸ ਰਾਹੀ ਖਰੀਦਣ 'ਤੇ 1000 ਰੁਪਏ ਦੀ ਵਾਧੂ ਛੋਟ ਵੀ ਮਿਲ ਸਕਦੀ ਹੈ।

Nothing Phone 2a ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ FHD+ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ 1300nits ਪੀਕ ਬ੍ਰਾਈਟਨੈੱਸ ਅਤੇ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7200 ਪ੍ਰੋ ਚਿਪਸੈੱਟ ਮਿਲਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਪ੍ਰਾਈਮਰੀ ਸੈਂਸਰ, 50MP ਦਾ ਅਲਟ੍ਰਾ ਵਾਈਡ ਕੈਮਰਾ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 45ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ABOUT THE AUTHOR

...view details