ਹੈਦਰਾਬਾਦ:OnePlus ਆਪਣੇ ਭਾਰਤੀ ਗ੍ਰਾਹਕਾਂ ਲਈ OnePlus 11R 5G ਸਮਾਰਟਫੋਨ ਨੂੰ ਨਵੇਂ ਕਲਰ ਆਪਸ਼ਨ 'ਚ ਪੇਸ਼ ਕਰਨ ਜਾ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਕੰਪਨੀ ਨੇ ਪਿਛਲੇ ਸਾਲ ਦੋ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਸੀ। ਪਹਿਲਾ ਇਹ ਫੋਨ Galactic Silver ਅਤੇ Sonic Black ਕਲਰ ਆਪਸ਼ਨਾਂ 'ਚ ਲਿਆਂਦਾ ਗਿਆ ਸੀ, ਹੁਣ ਕੰਪਨੀ ਇਸ ਫੋਨ ਨੂੰ ਨਵੇਂ ਕਲਰ ਆਪਸ਼ਨ 'ਚ ਪੇਸ਼ ਕਰ ਰਹੀ ਹੈ। ਇਹ ਕਲਰ Solar Red ਹੋਵੇਗਾ। ਇਸ ਕਲਰ ਨੂੰ ਤੁਸੀਂ 8GB+128GB ਸਟੋਰੇਜ ਆਪਸ਼ਨ ਦੇ ਨਾਲ ਖਰੀਦ ਸਕੋਗੇ। ਇਸ ਫੋਨ ਦੇ ਨਵੇਂ ਕਲਰ ਮਾਡਲ ਨੂੰ ਕੰਪਨੀ ਨੇ ਆਨਲਾਈਨ ਸ਼ਾਪਿੰਗ ਪਲੇਟਫਾਰਮ ਐਮਾਜ਼ਾਨ 'ਤੇ ਲਿਸਟ ਕੀਤਾ ਹੈ।
OnePlus 11R 5G ਦੇ ਨਵੇਂ ਕਲਰ ਦੀ ਲਾਂਚ ਡੇਟ: OnePlus 11R 5G ਦਾ ਨਵਾਂ ਕਲਰ 18 ਅਪ੍ਰੈਲ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਫਿਲਹਾਲ, ਇਸ ਫੋਨ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਲਾਂਚ ਦੇ ਦਿਨ ਇਸ ਫੋਨ ਦੀ ਕੀਮਤ ਬਾਰੇ ਖੁਲਾਸਾ ਕਰ ਦਿੱਤਾ ਜਾਵੇਗਾ।
OnePlus 11R 5G ਦੇ ਨਵੇਂ ਕਲਰ ਆਪਸ਼ਨ 'ਤੇ ਮਿਲੇਗਾ ਡਿਸਕਾਊਂਟ: OnePlus 11R 5G ਦੇ ਨਵੇਂ ਕਲਰ ਆਪਸ਼ਨ ਦੀ ਖਰੀਦਦਾਰੀ 'ਤੇ ਬੈਂਕ ਆਫ਼ਰ ਦਾ ਫਾਇਦਾ ਦਿੱਤਾ ਜਾਵੇਗਾ। ਕੰਪਨੀ OneCarr, ICICI ਅਤੇ HDFC ਬੈਂਕ ਕਾਰਡ ਤੇ 1,250 ਰੁਪਏ ਤੱਕ ਦਾ ਡਿਸਕਾਊਂਟ ਆਫ਼ਰ ਕਰ ਰਹੀ ਹੈ। ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ ਘੱਟ ਕੀਮਤ ਦੇ ਨਾਲ ਖਰੀਦ ਸਕਦੇ ਹੋ।
OnePlus 11R 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.74 ਇੰਚ ਦੀ Fluid AMOLED ਸਕ੍ਰੀਨ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, HDR10+, 1450nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon 8+ Gen 1 SoC ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 8GB+128GB ਸਟੋਰੇਜ ਆਪਸ਼ਨ ਦੇ ਨਾਲ ਲਿਆਂਦਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਪਿਛਲੇ ਪਾਸੇ 50MP+8MP+2MP ਦਾ ਟ੍ਰਿਪਲ ਕੈਮਰਾ ਸੈਟਅੱਪ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ, ਜੋ ਕਿ 100 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।