ਹੈਦਰਾਬਾਦ: OnePlus ਅੱਜ ਆਪਣਾ ਲਾਂਚ ਇਵੈਂਟ ਆਯੋਜਿਤ ਕਰਨ ਜਾ ਰਿਹਾ ਹੈ। ਇਸ ਇਵੈਂਟ ਦੌਰਾਨ ਕੰਪਨੀ ਆਪਣੇ ਗ੍ਰਾਹਕਾਂ ਲਈ OnePlus 12 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। OnePlus 12 ਸੀਰੀਜ਼ ਦੇ ਨਾਲ ਹੀ ਕੰਪਨੀ OnePlus Buds 3 ਨੂੰ ਵੀ ਲਾਂਚ ਕਰੇਗੀ। ਲਾਂਚਿਗ ਤੋਂ ਪਹਿਲਾ ਹੀ ਕੰਪਨੀ ਨੇ OnePlus 12 ਸੀਰੀਜ਼ ਦੇ ਫੀਚਰਸ ਬਾਰੇ ਜਾਣਕਾਰੀ ਦੇਣਾ ਸ਼ੁਰੂ ਕਰ ਦਿੱਤਾ ਹੈ।
Oneplus 12 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Oneplus 12 ਸਮਾਰਟਫੋਨ 'ਚ 6.82 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 3 SoC ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ੍ਹ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ ਟ੍ਰਿਪਲ ਕੈਮਰਾ ਸੈਟਅੱਪ ਮਿਲੇਗਾ, ਜਿਸ 'ਚ 50MP+48MP+64MP ਕੈਮਰਾ ਸ਼ਾਮਲ ਹੈ। ਇਸ ਸਮਾਰਟਫੋਨ 'ਚ 5,400mAh ਦੀ ਬੈਟਰੀ ਦਿੱਤੀ ਜਾਵੇਗੀ, ਜੋ ਕਿ 100 ਵਾਟ ਦੀ ਫਾਸਟ ਚਾਰਜਿੰਗ ਅਤੇ 50 ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ। Oneplus ਸਮਾਰਟਫੋਨ ਨੂੰ 2 ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਜਾਵੇਗਾ। Oneplus 12 ਸਮਾਰਟਫੋਨ ਦੇ ਪਹਿਲੇ ਸਟੋਰੇਜ ਵਾਲੇ ਮਾਡਲ ਦੀ ਭਾਰਤ 'ਚ ਕੀਮਤ 64,999 ਅਤੇ ਦੂਜੇ ਮਾਡਲ ਦੀ 69,999 ਰੁਪਏ ਹੋ ਸਕਦੀ ਹੈ।