ਪੰਜਾਬ

punjab

ETV Bharat / technology

OnePlus 13 ਸਮਾਰਟਫੋਨ ਜਲਦ ਹੋ ਸਕਦੈ ਲਾਂਚ, ਫੋਨ ਦਾ ਫਰਸਟ ਲੁੱਕ ਆਇਆ ਸਾਹਮਣੇ - OnePlus 13 Launch Date - ONEPLUS 13 LAUNCH DATE

OnePlus 13 Launch Date: OnePlus ਆਪਣੇ ਗ੍ਰਾਹਕਾਂ ਲਈ OnePlus 13 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਅੱਜ ਇਸ ਫੋਨ ਦਾ ਫਰਸਟ ਲੁੱਕ ਸਾਹਮਣੇ ਆ ਗਿਆ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਇਹ ਫੋਨ OnePlus 11 ਅਤੇ OnePlus 12 ਸੀਰੀਜ਼ ਤੋਂ ਅਲੱਗ ਹੋਵੇਗਾ।

OnePlus 13 Launch Date
OnePlus 13 Launch Date (Twitter Images)

By ETV Bharat Punjabi Team

Published : May 6, 2024, 4:51 PM IST

ਹੈਦਰਾਬਾਦ: OnePlus ਆਪਣੇ ਗ੍ਰਾਹਕਾਂ ਲਈ OnePlus 13 ਸਮਾਰਟਫੋਨ 'ਤੇ ਕੰਮ ਕਰ ਰਿਹਾ ਹੈ। OnePlus ਨੇ ਇਸ ਸਾਲ ਦੀ ਸ਼ੁਰੂਆਤ 'ਚ ਭਾਰਤ ਵਿੱਚ OnePlus 12 ਸੀਰੀਜ਼ ਦੇ ਤਹਿਤ ਦੋ ਸਮਾਰਟਫੋਨ ਪੇਸ਼ ਕੀਤੇ ਸੀ, ਹੁਣ ਖਬਰ ਸਾਹਮਣੇ ਆਈ ਹੈ ਕਿ ਕੰਪਨੀ OnePlus 13 ਸਮਾਰਟਫੋਨ 'ਤੇ ਕੰਮ ਕਰ ਰਹੀ ਹੈ। OnePlus 13 ਦਾ ਫਰਸਟ ਲੁੱਕ ਸਾਹਮਣੇ ਆ ਗਿਆ ਹੈ। ਲੀਕ ਹੋਏ ਰੈਂਡਰ ਤੋਂ ਪਤਾ ਲੱਗਦਾ ਹੈ ਕਿ ਇਸ ਫੋਨ ਦੇ ਰਿਅਰ 'ਚ ਇੱਕ ਨਵਾਂ ਕੈਮਰਾ ਮੋਡੀਊਲ ਡਿਜ਼ਾਈਨ ਮਿਲ ਸਕਦਾ ਹੈ।

OnePlus 13 ਸਮਾਰਟਫੋਨ ਦੇ ਫੀਚਰਸ:ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.8 ਇੰਚ ਦੀ 2K LTPO OLED ਸਕ੍ਰੀਨ ਦਿੱਤੀ ਜਾ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8 ਜੇਨ 4 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਤੇ LED ਫਲੈਸ਼ ਦੇ ਨਾਲ ਟ੍ਰਿਪਲ ਕੈਮਰਾ ਸੈਟਅੱਪ ਮਿਲ ਸਕਦਾ ਹੈ। ਇਸ ਫੋਨ 'ਚ 120ਵਾਟ ਦੀ ਵਾਈਰਡ ਅਤੇ 80ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗਾ। ਫਿਲਹਾਲ, ਕੰਪਨੀ ਨੇ ਇਸ ਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।

iQOO Z9x 5G ਦੀ ਲਾਂਚ ਡੇਟ:ਇਸ ਤੋਂ ਇਲਾਵਾ,iQOO ਵੀ ਆਪਣੇ ਭਾਰਤੀ ਗ੍ਰਾਹਕਾਂ ਲਈ iQOO Z9x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। iQOO ਇੰਡੀਆਂ ਦੇ ਸੀਈਓ Nipun Marya ਨੇ X 'ਤੇ ਪੋਸਟ ਸ਼ੇਅਰ ਕਰਕੇ ਇਸ ਫੋਨ ਦੀ ਲਾਂਚ ਡੇਟ ਬਾਰੇ ਪੁਸ਼ਟੀ ਕੀਤੀ ਹੈ। iQOO Z9x 5G ਸਮਾਰਟਫੋਨ 16 ਮਈ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ।

ABOUT THE AUTHOR

...view details