ਹੈਦਰਾਬਾਦ:OnePlus ਆਪਣੇ ਭਾਰਤੀ ਗ੍ਰਾਹਕਾਂ ਲਈ OnePlus Nord CE 4 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। OnePlus ਇੰਡੀਆ ਦੇ X ਅਕਾਊਂਟ 'ਤੇ ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਜਾਣਕਾਰੀ ਦਿੱਤੀ ਗਈ ਹੈ। ਆਉਣ ਵਾਲੇ ਸਮਾਰਟਫੋਨ ਦੀ ਫੋਟੋ ਵੀ ਕੰਪਨੀ ਵੱਲੋ ਸ਼ੇਅਰ ਕਰ ਦਿੱਤੀ ਗਈ ਹੈ।
OnePlus Nord CE 4 5G ਦੀ ਲਾਂਚ ਡੇਟ: OnePlus ਇੰਡੀਆ ਨੇ X ਅਕਾਊਂਟ 'ਤੇ ਇਸ ਫੋਨ ਦਾ ਫੋਟੋ ਸ਼ੇਅਰ ਕੀਤਾ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਇਸ ਫੋਨ ਦੇ ਬੈਕ ਪੈਨਲ 'ਤੇ LED ਫਲੈਸ਼ ਦੇ ਨਾਲ ਦੋਹਰਾ ਕੈਮਰਾ ਸੈਟਅੱਪ ਮਿਲ ਸਕਦਾ ਹੈ। ਇਹ ਫੋਨ 1 ਅਪ੍ਰੈਲ ਸ਼ਾਮ 6:30 ਵਜੇ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਲਾਂਚ ਤੋਂ ਪਹਿਲਾ ਇਸ ਸਮਾਰਟਫੋਨ ਦੇ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।
ਐਮਾਜ਼ਾਨ ਤੋਂ ਕਰ ਸਕੋਗੇ ਖਰੀਦਦਾਰੀ:OnePlus ਨੇ ਦੱਸਿਆ ਹੈ ਕਿ ਇਹ ਫੋਨ Dark Chrome ਅਤੇ Celadon Marble ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਕਰਵਾਇਆ ਜਾਵੇਗਾ। ਆਉਣ ਵਾਲੇ ਫੋਨ ਦਾ ਪ੍ਰੋਡਕਟ ਪੇਜ OnePlus ਵੈੱਬਸਾਈਟ ਦੇ ਨਾਲ ਸ਼ਾਪਿੰਗ ਸਾਈਟ ਐਮਾਜ਼ਾਨ 'ਤੇ ਵੀ ਲਾਈਵ ਕਰ ਦਿੱਤਾ ਗਿਆ ਹੈ। ਇਸ ਰਾਹੀ ਸੰਕੇਤ ਮਿਲਦੇ ਹਨ ਕਿ ਲਾਂਚ ਤੋਂ ਬਾਅਦ OnePlus Nord CE 4 5G ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ।
OnePlus Nord CE 4 5G ਦੇ ਫੀਚਰਸ: OnePlus Nord CE 4 5G ਸਮਾਰਟਫੋਨ 'ਚ 6.7 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ 50MP+8MP ਦੋਹਰਾ ਕੈਮਰਾ ਸੈਟਅੱਪ ਮਿਲੇਗਾ। ਸੈਲਫ਼ੀ ਲਈ ਫੋਨ 'ਚ 32MP ਦਾ ਕੈਮਰਾ ਮਿਲ ਸਕਦਾ ਹੈ। ਇਸ ਸਮਾਰਟਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।