ਹੈਦਰਾਬਾਦ: OnePlus ਕੱਲ੍ਹ ਆਪਣੇ ਭਾਰਤੀ ਗ੍ਰਾਹਕਾਂ ਲਈ OnePlus Nord CE 4 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ ਕੱਲ੍ਹ ਸ਼ਾਮ 6:30 ਵਜੇ ਲਾਂਚ ਕਰ ਦਿੱਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਇਹ ਫੋਨ ਹੁਣ ਤੱਕ ਦਾ ਤੇਜ਼ ਚਾਰਜਿੰਗ ਸਪੋਰਟ ਵਾਲਾ ਸਮਾਰਟਫੋਨ ਹੋਵੇਗਾ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਸਾਹਮਣੇ ਆ ਗਏ ਹਨ।
OnePlus Nord CE 4 ਸਮਾਰਟਫੋਨ ਕੱਲ੍ਹ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - OnePlus Nord CE 4 Launch Date
OnePlus Nord CE 4 Launch Date: OnePlus ਆਪਣੇ ਗ੍ਰਾਹਕਾਂ ਲਈ OnePlus Nord CE 4 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਕੱਲ੍ਹ ਲਾਂਚ ਕੀਤਾ ਜਾ ਰਿਹਾ ਹੈ।
Published : Mar 31, 2024, 5:14 PM IST
OnePlus Nord CE 4 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਮਾਈਕ੍ਰੋਸਾਈਟ ਅਨੁਸਾਰ, ਇਸ ਸਮਾਰਟਫੋਨ 'ਚ 6.7 ਇੰਚ ਦੀ AMOLED, ਫੁੱਲ HD+Resolution ਵਾਲੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਮਿਲ ਸਕਦੀ ਹੈ। OnePlus Nord CE 4 ਸਮਾਰਟਫੋਨ ਨੂੰ ਦੋ ਕਲਰ ਆਪਸ਼ਨਾਂ 'ਚ ਟੀਜ਼ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸਮਾਰਟਫੋਨ 8GB +256GB ਅਤੇ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ ਦੋਹਰਾ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜਿਸ 'ਚ 50MP ਦਾ ਮੇਨ ਕੈਮਰਾ ਅਤੇ 8MP ਦਾ ਸੈਕੰਡਰੀ ਸੈਂਸਰ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਲੈਂਸ ਦਿੱਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 100 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਕੰਪਨੀ ਵੱਲੋ ਅਜੇ ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
OnePlus Nord CE 4 ਸਮਾਰਟਫੋਨ ਦੀ ਭਾਰਤੀ ਕੀਮਤ: ਇਸ ਸਮਾਰਟਫੋਨ ਦਾ ਡਿਜ਼ਾਈਨ ਪਹਿਲਾ ਹੀ ਸਾਹਮਣੇ ਆ ਚੁੱਕਾ ਹੈ। ਇਸ ਫੋਨ ਨੂੰ Dark Chrome ਅਤੇ Celadon Marble ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਟਿਪਸਟਰ ਅਭਿਸ਼ੇਕ ਯਾਦਵ ਨੇ ਦੱਸਿਆ ਹੈ ਕਿ ਇਸ ਫੋਨ ਦੇ 8GB ਅਤੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 24,999 ਰੁਪਏ ਅਤੇ 8GB+256GB ਦੀ ਕੀਮਤ 26,999 ਰੁਪਏ ਹੋ ਸਕਦੀ ਹੈ।