ਹੈਦਰਾਬਾਦ: OnePlus ਆਪਣੇ ਭਾਰਤੀ ਗ੍ਰਾਹਕਾਂ ਲਈ ਜਲਦ ਹੀ OnePlus Nord CE4 ਸਮਾਰਟਫੋਨ ਨੂੰ ਪੇਸ਼ ਕਰੇਗਾ। ਇਹ ਫੋਨ 1 ਅਪ੍ਰੈਲ ਨੂੰ ਸ਼ਾਮ 6:30 ਵਜੇ ਲਾਂਚ ਕਰ ਦਿੱਤਾ ਜਾਵੇਗਾ। ਕੰਪਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਅਤੇ ਅਧਿਕਾਰਿਤ ਵੈੱਬਸਾਈਟ ਰਾਹੀ ਫੋਨ ਨੂੰ ਟੀਜ਼ ਕਰਦੇ ਹੋਏ ਲਾਂਚ ਡੇਟ ਦੀ ਜਾਣਕਾਰੀ ਦਿੱਤੀ ਹੈ। ਲਾਂਚ ਤੋਂ ਪਹਿਲਾ OnePlus Nord CE4 ਨੂੰ ਲੈ ਕੇ ਕਾਫ਼ੀ ਚਰਚਾ ਚੱਲ ਰਹੀ ਹੈ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲ ਸਕਦੇ ਹਨ।
OnePlus Nord CE4 ਸਮਾਰਟਫੋਨ ਇਸ ਦਿਨ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - OnePlus Nord CE4 in india
OnePlus Nord CE4 Launch Date: OnePlus ਆਪਣੇ ਗ੍ਰਾਹਕਾਂ ਲਈ OnePlus Nord CE4 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਭਾਰਤ 'ਚ 1 ਅਪ੍ਰੈਲ ਨੂੰ ਪੇਸ਼ ਕੀਤਾ ਜਾਵੇਗਾ।
Published : Mar 19, 2024, 9:46 AM IST
OnePlus Nord CE4 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ octa-core Qualcomm Snapdragon 7 Gen3 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ ਕੰਪਨੀ ਦੋ ਕਲਰ ਆਪਸ਼ਨਾਂ 'ਚ ਪੇਸ਼ ਕਰੇਗੀ। ਕਿਹਾ ਜਾ ਰਿਹਾ ਹੈ ਕਿ ਇਹ ਫੋਨ Dark Chrome ਅਤੇ Celadon Marble ਕਲਰ ਆਪਸ਼ਨਾਂ 'ਚ ਪੇਸ਼ ਕੀਤੇ ਜਾ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ OnePlus Nord CE4 ਸਮਾਰਟਫੋਨ ਤੇਜ਼ ਚਾਰਜਿੰਗ ਸਪੋਰਟ ਦੇਣ ਵਾਲਾ ਫੋਨ ਹੋਵੇਗਾ। ਤੁਸੀਂ ਫੋਨ ਦੀ ਬੈਟਰੀ 1% ਤੋਂ 100% ਤੱਕ ਸਿਰਫ਼ 30 ਮਿੰਟ 'ਚ ਚਾਰਜ਼ ਕਰ ਸਕਦੇ ਹੋ। ਇਸ ਫੋਨ ਨੂੰ 8GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਅਤੇ 8MP ਦਾ ਅਲਟ੍ਰਾਵਾਈਡ ਕੈਮਰਾ ਮਿਲ ਸਕਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ 16MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਸਮਾਰਟਫੋਨ ਦੀ ਕੀਮਤ ਅਤੇ ਹੋਰ ਫੀਚਰਸ ਬਾਰੇ ਅਜੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।