ਪੰਜਾਬ

punjab

Oppo K12x 5G ਸਮਾਰਟਫੋਨ ਭਾਰਤ 'ਚ ਲਾਂਚ, ਸੇਲ ਡੇਟ ਬਾਰੇ ਵੀ ਹੋਇਆ ਖੁਲਾਸਾ, ਕੀਮਤ 20 ਹਜ਼ਾਰ ਤੋਂ ਘੱਟ - Oppo K12x 5G Launch

By ETV Bharat Tech Team

Published : Jul 29, 2024, 2:42 PM IST

Oppo K12x 5G Launch: Oppo ਨੇ ਆਪਣੇ ਗ੍ਰਾਹਕਾਂ ਲਈ Oppo K12x 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਗਿਆ ਹੈ। ਲਾਂਚਿੰਗ ਦੇ ਨਾਲ ਹੀ ਫੋਨ ਦੀ ਸੇਲ ਡੇਟ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ।

Oppo K12x 5G Launch
Oppo K12x 5G Launch (Twitter)

ਹੈਦਰਾਬਾਦ:Oppo ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Oppo K12x 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ Midnight Violet ਅਤੇ Breeze Blue ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। ਲਾਂਚਿੰਗ ਦੇ ਨਾਲ ਹੀ ਕੰਪਨੀ ਨੇ ਇਸ ਫੋਨ ਦੀ ਪਹਿਲੀ ਸੇਲ ਡੇਟ ਬਾਰੇ ਵੀ ਐਲਾਨ ਕਰ ਦਿੱਤਾ ਹੈ। Oppo K12x 5G ਸਮਾਰਟਫੋਨ ਦੀ ਪਹਿਲੀ ਸੇਲ 2 ਅਗਸਤ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ।

Oppo K12x 5G ਸਮਾਰਟਫੋਨ ਦੀ ਪਹਿਲੀ ਸੇਲ: ਲਾਂਚਿੰਗ ਦੇ ਨਾਲ ਹੀ ਇਸ ਫੋਨ ਦੀ ਪਹਿਲੀ ਸੇਲ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। Oppo K12x 5G ਸਮਾਰਟਫੋਨ ਦੀ ਪਹਿਲੀ ਸੇਲ 2 ਅਗਸਤ ਨੂੰ ਦੁਪਹਿਰ 12 ਵਜੇ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।

Oppo K12x 5G ਸਮਾਰਟਫੋਨ ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 6GB+128GB ਦੀ ਕੀਮਤ 12,999 ਰੁਪਏ ਅਤੇ 8GB+256GB ਦੀ ਕੀਮਤ 15,999 ਰੁਪਏ ਰੱਖੀ ਗਈ ਹੈ।

Oppo K12x 5G ਸਮਾਰਟਫੋਨ 'ਤੇ ਡਿਸਕਾਊਂਟ: ਇਸ ਫੋਨ ਨੂੰ ਡਿਸਕਾਊਂਟ ਦੇ ਨਾਲ ਖਰੀਦਣ ਦਾ ਮੌਕਾ ਮਿਲੇਗਾ। ਫੋਨ ਨੂੰ ਬੈਂਕ ਆਫ਼ਰਸ ਰਾਹੀ 1000 ਰੁਪਏ ਤੱਕ ਦੀ ਛੋਟ ਦੇ ਨਾਲ ਖਰੀਦਿਆਂ ਜਾ ਸਕਦਾ ਹੈ। ਇਹ ਡਿਸਕਾਊਂਟ HDFC ਅਤੇ SBI ਬੈਂਕ ਕ੍ਰੇਡਿਟ ਕਾਰਡ ਅਤੇ ਡੇਬਿਟ ਕਾਰਡ ਦੇ ਨਾਲ ਮਿਲੇਗਾ।

Oppo K12x 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ HD+1604x720 ਪਿਕਸਲ ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ 6GB+128GB ਅਤੇ 8GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। Oppo K12x 5G ਸਮਾਰਟਫੋਨ 'ਚ 5,100mAh ਦੀ ਬੈਟਰੀ ਮਿਲਦੀ ਹੈ, ਜੋ ਕਿ 45ਵਾਟ ਦੀ SUPERVOOC ਚਾਰਜਿੰਗ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਫੋਨ 'ਚ 32MP ਦਾ ਮੇਨ, 2MP ਦਾ ਪੋਰਟਰੇਟ ਅਤੇ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

ABOUT THE AUTHOR

...view details