ਹੈਦਰਾਬਾਦ: Poco ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Poco F6 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਅੱਜ ਦੁਪਹਿਰ 12 ਵਜੇ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਜਾਵੇਗੀ। ਇਸ ਫੋਨ ਦੀ ਖਰੀਦਦਾਰੀ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਰਾਹੀ ਕੀਤੀ ਜਾ ਸਕੇਗੀ। Poco F6 5G ਸਮਾਰਟਫੋਨ ਨੂੰ ਕਈ ਸ਼ਾਨਦਾਰ ਫੀਚਰਸ ਦੇ ਨਾਲ ਪੇਸ਼ ਕੀਤਾ ਗਿਆ ਹੈ।
Poco F6 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+256GB ਸਟੋਰੇਜ ਦੀ ਕੀਮਤ 29,999 ਰੁਪਏ, 12GB+256GB ਦੀ ਕੀਮਤ 31,999 ਰੁਪਏ ਅਤੇ 12GB+512GB ਸਟੋਰੇਜ ਦੀ ਕੀਮਤ 33,999 ਰੁਪਏ ਰੱਖੀ ਗਈ ਹੈ।
Poco F6 5G ਸਮਾਰਟਫੋਨ 'ਤੇ ਡਿਸਕਾਊਂਟ: ਪਹਿਲੀ ਸੇਲ 'ਚ ਤੁਸੀਂ Poco F6 5G ਸਮਾਰਟਫੋਨ ਨੂੰ 25,999 ਰੁਪਏ 'ਚ ਖਰੀਦ ਸਕੋਗੇ। ਇਸ ਫੋਨ 'ਤੇ 4 ਹਜ਼ਾਰ ਰੁਪਏ ਤੱਕ ਦੀ ਬਚਤ ਕੀਤੀ ਜਾ ਸਕੇਗੀ। ਕੰਪਨੀ Poco F6 5G ਸਮਾਰਟਫੋਨ 'ਤੇ 2,000 ਰੁਪਏ ਦਾ ਬੈਂਕ ਡਿਸਕਾਊਂਟ ਅਤੇ 2000 ਰੁਪਏ ਦਾ ਐਕਸਚੇਜ਼ ਆਫ਼ਰ ਵੀ ਦੇ ਰਹੀ ਹੈ।
Poco F6 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 1.5K AMOLED ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 2400nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ 8GB/12GB ਰੈਮ ਅਤੇ 256GB/512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP+8MP ਦਾ ਦੋਹਰਾ ਕੈਮਰਾ ਸੈਟਅੱਪ ਅਤੇ 20MP ਦਾ ਸੈਲਫ਼ੀ ਲਈ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 90ਵਾਟ ਦੀ ਟਰਬੋ ਚਾਰਜਿੰਗ ਨੂੰ ਸਪੋਰਟ ਕਰੇਗੀ।