ਪੰਜਾਬ

punjab

ETV Bharat / technology

ਇੰਤਜ਼ਾਰ ਹੋਇਆ ਖਤਮ! ਅੱਜ ਭਾਰਤੀ ਗ੍ਰਾਹਕਾਂ ਲਈ ਲਾਂਚ ਹੋਣ ਜਾ ਰਿਹੈ Poco F6 ਸਮਾਰਟਫੋਨ - Poco F6 Launch Date - POCO F6 LAUNCH DATE

Poco F6 Launch Date: Poco ਅੱਜ ਆਪਣੇ ਗ੍ਰਾਹਕਾਂ ਲਈ Poco F6 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ।

Poco F6 Launch Date
Poco F6 Launch Date (Twitter)

By ETV Bharat Punjabi Team

Published : May 23, 2024, 11:03 AM IST

ਹੈਦਰਾਬਾਦ: Poco ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Poco F6 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਫੋਨ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਅੱਜ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। ਇਸ ਫੋਨ ਲਈ ਗ੍ਰਾਹਕਾਂ ਨੂੰ ਅੱਜ ਸ਼ਾਮ ਤੱਕ ਦਾ ਇੰਤਜ਼ਾਰ ਹੋਰ ਕਰਨਾ ਪਵੇਗਾ। ਦੱਸ ਦਈਏ ਕਿ Poco F6 ਸਮਾਰਟਫੋਨ ਅੱਜ ਸ਼ਾਮ 4:30 ਵਜੇ ਲਾਂਚ ਕੀਤਾ ਜਾ ਰਿਹਾ ਹੈ। ਲਾਂਚ ਤੋਂ ਪਹਿਲਾ ਹੀ ਕੰਪਨੀ ਨੇ ਇਸ ਫੋਨ ਦੇ ਫੀਚਰਸ ਬਾਰੇ ਜਾਣਕਾਰੀ ਦੇ ਦਿੱਤੀ ਹੈ।

Poco F6 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 1.5K ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਤੇਜ਼ ਧੁੱਪ 'ਚ ਫੋਨ ਦਾ ਇਸਤੇਮਾਲ ਕਰਨ ਲਈ 2400nits ਪੀਕ ਬ੍ਰਾਈਟਨੈੱਸ ਦਿੱਤੀ ਜਾ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ, 4K@ 60FPS ਵੀਡੀਓ ਰਿਕਾਰਡਿੰਗ ਦੇ ਨਾਲ ਲਿਆਂਦਾ ਜਾ ਰਿਹਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 90ਵਾਟ ਦੀ ਟਰਬੋ ਚਾਰਜਿੰਗ ਨੂੰ ਸਪੋਰਟ ਕਰੇਗੀ। Poco F6 ਸਮਾਰਟਫੋਨ ਨੂੰ ਦੋਹਰੇ ਸਟੀਰੀਓ ਸਪੀਕਰ ਦੇ ਨਾਲ ਲਿਆਂਦਾ ਜਾ ਰਿਹਾ ਹੈ। ਇਸ ਫੋਨ 'ਚ ਦੋਹਰਾ ਸਿਮ ਸਪੋਰਟ ਵੀ ਮਿਲੇਗਾ।

Poco F6 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 30,000 ਰੁਪਏ ਤੋਂ 35,000 ਰੁਪਏ ਦੇ ਵਿਚਕਾਰ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ, ਕੰਪਨੀ ਨੇ ਅਜੇ ਇਸ ਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਇਸ ਫੋਨ ਦੇ ਲਾਂਚ ਇਵੈਂਟ ਨੂੰ ਤੁਸੀਂ ਕੰਪਨੀ ਦੇ ਅਧਿਕਾਰਿਤ Youtube ਚੈਨਲ ਅਤੇ ਕੰਪਨੀ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਦੇਖ ਸਕੋਗੇ।

ABOUT THE AUTHOR

...view details