ਹੈਦਰਾਬਾਦ: Poco ਨੇ 1 ਅਗਸਤ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Poco M6 Plus 5G ਸਮਾਰਟਫੋਨ ਲਾਂਚ ਕੀਤਾ ਸੀ। ਇਸ ਫੋਨ ਦੀ ਕੱਲ੍ਹ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਜੇਕਰ ਤੁਸੀਂ ਇਸ ਫੋਨ ਨੂੰ ਔਨਲਾਈਨ ਖਰੀਦਦੇ ਹੋ, ਤਾਂ ਘੱਟ ਕੀਮਤ ਦੇ ਨਾਲ ਖਰੀਦਣ ਦਾ ਮੌਕਾ ਪਾ ਸਕਦੇ ਹੋ। ਪਹਿਲੀ ਸੇਲ ਦੌਰਾਨ ਇਸ ਫੋਨ 'ਚ ਕਈ ਸ਼ਾਨਦਾਰ ਆਫ਼ਰਸ ਮਿਲ ਸਕਦੇ ਹਨ।
Poco M6 Plus 5G ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 6GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 13,499 ਰੁਪਏ, ਜਦਕਿ 8GB+128GB ਦੀ ਕੀਮਤ 14,499 ਰੁਪਏ ਰੱਖੀ ਗਈ ਹੈ।
Poco M6 Plus 5G 'ਤੇ ਆਫ਼ਰਸ: Poco M6 Plus 5G ਸਮਾਰਟਫੋਨ ਦੀ ਪਹਿਲੀ ਸੇਲ 'ਚ ਇਸ ਫੋਨ ਨੂੰ ਡਿਸਕਾਊਂਟ ਦੇ ਨਾਲ ਖਰੀਦਿਆਂ ਜਾ ਸਕਦਾ ਹੈ। ਇਸ ਫੋਨ ਦੇ 6GB+128GB ਵਾਲੇ ਮਾਡਲ ਨੂੰ 1500 ਰੁਪਏ ਦੇ ਡਿਸਕਾਊਂਟ ਤੋਂ ਬਾਅਦ 11,999 ਰੁਪਏ ਅਤੇ 8GB+128GB ਨੂੰ 1000 ਰੁਪਏ ਦੀ ਛੋਟ ਤੋਂ ਬਾਅਦ 12,499 ਰੁਪਏ 'ਚ ਖਰੀਦਿਆ ਜਾ ਸਕੇਗਾ।
Poco M6 Plus 5G ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.79 ਇੰਚ ਦੀ ਫੁੱਲ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 2400x1080 ਪਿਕਸਲ Resolution ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 4 ਜੇਨ 2 AE ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 6GB/8GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 108MP+2MP ਦਾ ਬੈਕ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ 13MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,030mAh ਦੀ ਬੈਟਰੀ ਮਿਲਦੀ ਹੈ, ਜੋ ਕਿ 33ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।