ਹੈਦਰਾਬਾਦ: POCO ਜਲਦ ਹੀ ਆਪਣੇ ਭਾਰਤੀ ਗ੍ਰਾਹਕਾਂ ਲਈ POCO X6 Neo ਸਮਾਰਟਫੋਨ ਨੂੰ ਲਾਂਚ ਕਰੇਗੀ। ਇਸ ਸਮਾਰਟਫੋਨ ਨੂੰ ਅਗਲੇ ਮਹੀਨੇ ਲਾਂਚ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ ਬਾਰੇ ਕਾਫ਼ੀ ਜਾਣਕਾਰੀ ਸਾਹਮਣੇ ਆ ਚੁੱਕੀ ਹੈ। ਮਾਰਚ 'ਚ ਲਾਂਚ ਹੋਣ ਵਾਲੇ POCO X6 Neo ਸਮਾਰਟਫੋਨ ਦੇ ਕੁਝ ਫੀਚਰਸ ਦੀ ਜਾਣਕਾਰੀ ਸਾਹਮਣੇ ਆ ਗਈ ਹੈ। ਫਿਲਹਾਲ, ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੰਪਨੀ ਵੱਲੋ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
POCO X6 Neo ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕਰੀਏ, ਤਾਂ POCO X6 Neo ਸਮਾਰਟਫੋਨ 'ਚ 6.67 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6080 SoC ਚਿਪਸੈੱਟ ਮਿਲ ਸਕਦੀ ਹੈ। POCO X6 Neo ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
POCO X6 Neo ਸਮਾਰਟਫੋਨ ਦੀ ਕੀਮਤ:ਕਿਹਾ ਜਾ ਰਿਹਾ ਹੈ ਕਿ POCO X6 Neo ਸਮਾਰਟਫੋਨ ਨੂੰ Redmi Note 13R ਪ੍ਰੋ ਦੇ ਰੀਬ੍ਰਾਂਡ ਵਜੋਂ ਲਾਂਚ ਕੀਤਾ ਜਾ ਸਕਦਾ ਹੈ। ਇਸ ਲਈ POCO X6 Neo ਸਮਾਰਟਫੋਨ ਦੀ ਕੀਮਤ 1,5000 ਰੁਪਏ ਹੋ ਸਕਦੀ ਹੈ। ਕੰਪਨੀ ਵੱਲੋ ਅਜੇ POCO X6 Neo ਸਮਾਰਟਫੋਨ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
Nothing Phone 2a ਸਮਾਰਟਫੋਨ ਜਲਦ ਹੋਵੇਗਾ ਲਾਂਚ: ਇਸ ਤੋਂ ਇਲਾਵਾ, Nothing ਆਪਣੇ ਗ੍ਰਾਹਕਾਂ ਲਈ Nothing Phone 2a ਸਮਾਰਟਫੋਨ ਨੂੰ ਵੀ ਲਾਂਚ ਕਰਨ ਦੀ ਤਿਆਰੀ 'ਚ ਹੈ। ਕਾਫ਼ੀ ਦਿਨਾਂ ਤੋਂ Nothing Phone 2a ਸਮਾਰਟਫੋਨ ਨਾਲ ਜੁੜੀਆਂ ਖਬਰਾਂ ਸਾਹਮਣੇ ਆ ਰਹੀਆ ਹਨ। ਹਾਲਾਂਕਿ, ਲਾਂਚ ਤੋਂ ਪਹਿਲਾ ਇਸ ਸਮਾਰਟਫੋਨ ਨੂੰ ਫਲਿੱਪਕਾਰਟ ਦੀ ਮਾਈਕ੍ਰੋਸਾਈਟ 'ਤੇ ਦੇਖਿਆ ਗਿਆ ਹੈ, ਜਿਸ ਰਾਹੀ ਸੰਕੇਤ ਮਿਲਦੇ ਹਨ ਕਿ ਇਹ ਸਮਾਰਟਫੋਨ ਜਲਦ ਹੀ ਲਾਂਚ ਹੋਵੇਗਾ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਨੂੰ ਕੰਪਨੀ ਟ੍ਰਾਂਸਪੈਰੇਂਟ ਡਿਜ਼ਾਈਨ ਦੇ ਨਾਲ ਲਾਂਚ ਕਰ ਸਕਦੀ ਹੈ। ਇਸ ਤੋਂ ਇਲਾਵਾ, Nothing Phone 2a ਸਮਾਰਟਫੋਨ 'ਚ ਹੋਰ ਕਈ ਸ਼ਾਨਦਾਰ ਫੀਚਰਸ ਮਿਲਣਗੇ।