ਹੈਦਰਾਬਾਦ: Realme ਕੱਲ੍ਹ ਆਪਣੇ ਭਾਰਤੀ ਗ੍ਰਾਹਕਾਂ ਲਈ Realme 12x 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ ਇਸ ਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਖੁਲਾਸਾ ਕਰ ਦਿੱਤਾ ਹੈ। ਕੰਪਨੀ ਨੇ ਅਧਿਕਾਰਿਤ ਵੈੱਬਸਾਈਟ 'ਤੇ ਪੁਸ਼ਟੀ ਕੀਤੀ ਹੈ ਕਿ ਇਸ ਫੋਨ ਦੀ ਕੀਮਤ 12 ਹਜ਼ਾਰ ਰੁਪਏ ਹੋ ਸਕਦੀ ਹੈ।
Realme 12x 5G ਸਮਾਰਟਫੋਨ ਕੱਲ੍ਹ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Realme 12x 5G Launch Date - REALME 12X 5G LAUNCH DATE
Realme 12x 5G Launch Date: Realme ਆਪਣੇ ਗ੍ਰਾਹਕਾਂ ਲਈ Realme 12x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਕੱਲ੍ਹ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ।
Published : Apr 1, 2024, 9:51 AM IST
Realme 12x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਹ ਭਾਰਤ ਦਾ ਪਹਿਲਾ ਡਾਇਨਾਮਿਕ ਬਟਨਾਂ ਵਾਲਾ ਫੋਨ ਹੋਵੇਗਾ। ਇਸ ਫੋਨ 'ਚ 6.7 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 950nits ਦੀ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ D6100+ 6nm 5G VC Cooling ਤਕਨਾਲੋਜੀ ਦੇ ਨਾਲ ਲਿਆਂਦਾ ਜਾ ਰਿਹਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ AI ਕੈਮਰਾ ਮਿਲ ਸਕਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Realme 12x 5G ਸਮਾਰਟਫੋਨ ਦੀ ਕੀਮਤ: Realme 12x 5G ਸਮਾਰਟਫੋਨ ਭਾਰਤ 'ਚ ਕੱਲ੍ਹ ਦੁਪਹਿਰ 12 ਵਜੇ ਲਾਂਚ ਕੀਤਾ ਜਾਵੇਗਾ। ਹਾਲ ਹੀ ਵਿੱਚ ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਖੁਲਾਸਾ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਇਸ ਫੋਨ ਦੀ ਕੀਮਤ 12,000 ਰੁਪਏ ਤੋਂ ਘੱਟ ਹੋ ਸਕਦੀ ਹੈ। Realme 12x 5G ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ ਅਤੇ Realme ਇੰਡੀਆ ਵੈੱਬਸਾਈਟ ਤੋਂ ਖਰੀਦ ਸਕੋਗੇ। ਇਸ ਸਮਾਰਟਫੋਨ ਨੂੰ ਗ੍ਰੀਨ ਅਤੇ ਬੈਂਗਨੀ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।