ਹੈਦਰਾਬਾਦ:Realme ਆਪਣੇ ਭਾਰਤੀ ਗ੍ਰਾਹਕਾਂ ਲਈ Realme 13 Pro ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਸੀਰੀਜ਼ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਕੰਪਨੀ ਨੇ ਅਜੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ, ਪਰ ਇਸ ਫੋਨ ਦੇ ਭਾਰਤ 'ਚ ਲਾਂਚ ਨੂੰ ਲੈ ਕੇ ਪੁਸ਼ਟੀ ਹੋ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸੀਰੀਜ਼ ਜੁਲਾਈ ਮਹੀਨੇ ਭਾਰਤ 'ਚ ਲਾਂਚ ਹੋ ਸਕਦੀ ਹੈ।
Realme 13 Pro ਸੀਰੀਜ਼ ਭਾਰਤ 'ਚ ਹੋਵੇਗੀ ਲਾਂਚ: ਕੰਪਨੀ ਨੇ ਐਲਾਨ ਕਰ ਦਿੱਤਾ ਹੈ ਕਿ Realme 13 Pro ਸੀਰੀਜ਼ ਜਲਦ ਹੀ ਭਾਰਤ 'ਚ ਲਾਂਚ ਹੋਵੇਗੀ। ਕੰਪਨੀ ਨੇ ਇਸ ਸੀਰੀਜ਼ 'ਚ ਸ਼ਾਮਲ ਹੋਣ ਵਾਲੇ ਫੋਨਾਂ ਅਤੇ ਲਾਂਚ ਡੇਟ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਕਿਹਾ ਜਾ ਰਿਹਾ ਹੈ ਕਿ ਇਸ ਸੀਰੀਜ਼ 'ਚ Realme 13 Pro 5G ਅਤੇ Realme 13 Pro Plus 5G ਸਮਾਰਟਫੋਨ ਸ਼ਾਮਲ ਹੋ ਸਕਦੇ ਹਨ।
Realme 13 Pro ਸੀਰੀਜ਼ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਲੀਕ ਅਨੁਸਾਰ, ਪ੍ਰੋਸੈਸਰ ਦੇ ਤੌਰ 'ਤੇ ਇਸ ਸੀਰੀਜ਼ 'ਚ ਸਨੈਪਡ੍ਰੈਗਨ 7s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ 50MP ਦਾ ਪੈਰੀਸਕੋਪ ਲੈਂਸ ਅਤੇ 50MP ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਸੈਲਫ਼ੀ ਲਈ 32MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਸੀਰੀਜ਼ ਨੂੰ 4 ਮਾਡਲਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ। ਫਿਲਹਾਲ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸੀਰੀਜ਼ 'ਚ 5,000mAh ਦੀ ਬੈਟਰੀ ਦਿੱਤੀ ਸਕਦੀ ਹੈ, ਜੋ ਕਿ 67ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Realme 13 Pro ਸੀਰੀਜ਼ ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾ ਲੀਕ ਅਨੁਸਾਰ ਇਸ ਸੀਰੀਜ਼ ਨੂੰ 20 ਹਜ਼ਾਰ ਰੁਪਏ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਨੇ ਇਸ ਸੀਰੀਜ਼ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।