ਹੈਦਰਾਬਾਦ: Realme ਆਪਣੇ ਭਾਰਤੀ ਗ੍ਰਾਹਕਾਂ ਲਈ Realme 13 ਸੀਰੀਜ਼ ਲਾਂਚ ਕਰਨ ਜਾ ਰਿਹਾ ਹੈ। ਫਿਲਹਾਲ, ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ। ਪਰ ਕੰਪਨੀ ਨੇ ਟੀਜ਼ਰ ਸ਼ੇਅਰ ਕਰਕੇ ਖੁਲਾਸਾ ਕਰ ਦਿੱਤਾ ਹੈ ਕਿ Realme 13 ਸੀਰੀਜ਼ ਜਲਦ ਹੀ ਲਾਂਚ ਹੋ ਸਕਦੀ ਹੈ। ਇਸ ਸੀਰੀਜ਼ 'ਚ Realme 13 5G ਅਤੇ Realme 13 +5G ਸਮਾਰਟਫੋਨ ਸ਼ਾਮਲ ਹਨ। ਇਸ ਸੀਰੀਜ਼ ਦਾ ਲੈਡਿੰਗ ਪੇਜ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ 'ਤੇ ਜਾਰੀ ਕਰ ਦਿੱਤਾ ਗਿਆ ਹੈ।
Realme 13 ਸੀਰੀਜ਼ ਦਾ ਟੀਜ਼ਰ ਆਇਆ ਸਾਹਮਣੇ, ਜਲਦ ਹੋਵੇਗੀ ਲਾਂਚ, ਕੀਮਤ 20 ਹਜ਼ਾਰ ਤੋਂ ਘੱਟ - Realme 13 Series Launch Date
Published : Aug 13, 2024, 1:03 PM IST
Realme 13 Series Launch Date: Realme ਆਪਣੇ ਗ੍ਰਾਹਕਾਂ ਲਈ Realme 13 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਸ ਸੀਰੀਜ਼ 'ਚ Realme 13 5G ਅਤੇ Realme 13 +5G ਸਮਾਰਟਫੋਨ ਪੇਸ਼ ਕੀਤੇ ਜਾਣਗੇ। ਦੋਨੋ ਹੀ ਫੋਨਾਂ ਦਾ ਲੈਡਿੰਗ ਪੇਜ ਫਲਿੱਪਕਾਰਟ 'ਤੇ ਲਾਈਵ ਹੋ ਗਿਆ ਹੈ।
ਕੰਪਨੀ ਨੇ ਸ਼ੇਅਰ ਕੀਤਾ ਟੀਜ਼ਰ: Realme ਹੁਣ ਆਪਣੇ ਗ੍ਰਾਹਕਾਂ ਲਈ Realme 13 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਲੱਗ ਗਈ ਹੈ। ਕੰਪਨੀ ਨੇ ਇਸ ਸੀਰੀਜ਼ ਦਾ ਟੀਜ਼ਰ ਸ਼ੇਅਰ ਕਰ ਦਿੱਤਾ ਹੈ ਅਤੇ ਫਲਿੱਪਕਾਰਟ 'ਤੇ ਵੀ ਇਸ ਫੋਨ ਨੂੰ ਟੀਜ਼ ਕੀਤਾ ਗਿਆ ਹੈ। ਫਿਲਹਾਲ, ਅਜੇ Realme 13 ਸੀਰੀਜ਼ ਦੀ ਲਾਂਚ ਡੇਟ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ ਅਤੇ ਫੋਨ ਦੀ ਪਹਿਲੀ ਝਲਕ ਵੀ ਸਾਹਮਣੇ ਨਹੀਂ ਆਈ ਹੈ। ਕੰਪਨੀ ਨੇ ਇਸ ਸੀਰੀਜ਼ ਨੂੰ 'Speed Has A New Number' ਟੈਗਲਾਈਨ ਦੇ ਨਾਲ ਟੀਜ਼ ਕੀਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਕੰਪਨੀ ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Realme 13 Pro 5G ਸੀਰੀਜ਼ ਲਾਂਚ ਕੀਤੀ ਸੀ। ਇਸ ਸੀਰੀਜ਼ 'ਚ Realme 13 Pro 5G ਅਤੇ Realme 13 Pro +5G ਸਮਾਰਟਫੋਨ ਪੇਸ਼ ਕੀਤੇ ਗਏ ਸੀ। ਹੁਣ ਕੰਪਨੀ Realme 13 ਸੀਰੀਜ਼ ਨੂੰ ਲਾਂਚ ਕਰਨ ਜਾ ਰਹੀ ਹੈ।
- Vivo V40 ਸੀਰੀਜ਼ ਹੋਈ ਲਾਂਚ, ਜਾਣੋ ਕੀਮਤ ਅਤੇ ਫੀਚਰਸ ਬਾਰੇ ਪੂਰੀ ਜਾਣਕਾਰੀ - Vivo V40 Series Launch
- iQOO 21 ਅਗਸਤ ਨੂੰ ਲਾਂਚ ਕਰਨ ਜਾ ਰਿਹਾ ਸ਼ਾਨਦਾਰ ਫੀਚਰਸ ਵਾਲੇ ਇਹ ਦੋ ਸਮਾਰਟਫੋਨ, ਕੈਮਰੇ ਬਾਰੇ ਜਾਣਕਾਰੀ ਆਈ ਸਾਹਮਣੇ - iQOO Z9s Series Launch Date
- ਪਰਸ ਗੁਆਚਣ ਤੋਂ ਜ਼ਿਆਦਾ ਖ਼ਤਰਨਾਕ ਹੈ ਮੋਬਾਈਲ ਦਾ ਗੁੰਮ ਹੋਣਾ, ਸਿਮ ਬਲਾਕ ਹੋਣ ਤੋਂ ਪਹਿਲਾਂ ਇਸ ਤਰ੍ਹਾਂ ਬੰਦ ਕਰੋ UPI ID - Steps To Block UPI Id
Realme 13 ਸੀਰੀਜ਼ ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਅਜੇ ਇਸ ਸੀਰੀਜ਼ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਪਰ ਕਿਹਾ ਜਾ ਰਿਹਾ ਹੈ ਕਿ ਇਹ ਸੀਰੀਜ਼ 20 ਹਜ਼ਾਰ ਤੋਂ ਘੱਟ ਰੁਪਏ 'ਚ ਲਾਂਚ ਹੋ ਸਕਦੀ ਹੈ। ਫਿਲਹਾਲ, ਇਸ ਸੀਰੀਜ਼ ਦੇ ਫੀਚਰਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।