ਹੈਦਰਾਬਾਦ: Realme ਨੇ ਆਪਣੇ ਗ੍ਰਾਹਕਾਂ ਲਈ Realme GT 6T ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਗਿਆ ਹੈ। Realme GT 6T ਸਮਾਰਟਫੋਨ ਨੂੰ ਕਈ ਸ਼ਾਨਦਾਰ ਫੀਚਰਸ ਦੇ ਨਾਲ ਲਿਆਂਦਾ ਗਿਆ ਹੈ।
Realme GT 6T ਸਮਾਰਟਫੋਨ ਦੀ ਕੀਮਤ:ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 30,999 ਰੁਪਏ, 8GB+256GB ਵਾਲੇ ਮਾਡਲ ਦੀ ਕੀਮਤ 32,999 ਰੁਪਏ, 12GB+256GB ਦੀ ਕੀਮਤ 35,999 ਰੁਪਏ ਅਤੇ 12GB+512GB ਦੀ ਕੀਮਤ 39,999 ਰੁਪਏ ਰੱਖੀ ਗਈ ਹੈ। ਇਸ ਡਿਵਾਈਸ 'ਤੇ 2,000 ਤੱਕ ਦਾ ਐਕਸਚੇਜ਼ ਅਤੇ 4000 ਰੁਪਏ ਤੱਕ ਦਾ ਬੈਂਕ ਡਿਸਕਾਊਂਟ ਵੀ ਦਿੱਤਾ ਗਿਆ ਹੈ। ਇਸ ਸਮਾਰਟਫੋਨ ਨੂੰ Razor Green ਅਤੇ Fluid Silver ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ।
Realme GT 6T ਸਮਾਰਟਫੋਨ ਦੀ ਸੇਲ: Realme GT 6T ਸਮਾਰਟਫੋਨ ਦੀ ਪਹਿਲੀ ਸੇਲ 29 ਮਈ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਫੋਨ ਨੂੰ ਤੁਸੀਂ Realme ਦੀ ਵੈੱਬਸਾਈਟ, ਫਲਿੱਪਕਾਰਟ ਅਤੇ ਐਮਾਜ਼ਾਨ ਰਾਹੀ ਖਰੀਦ ਸਕੋਗੇ।
Realme GT 6T ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ LTPO 3D ਡਿਸਪਲੇ ਮਿਲਦੀ ਹੈ। ਇਹ ਡਿਸਪਲੇ ਗੋਰਿਲਾ ਗਲਾਸ ਵਿਕਟਸ 2 ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 6000nits ਪੀਕ ਬ੍ਰਾਈਟਨੈੱਸ, 2500Hz ਸੈਪਲਿੰਗ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7+ਜੇਨ 3 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ OIS ਦੇ ਨਾਲ 50MP ਦਾ ਸੋਨੀ LYT ਪ੍ਰਾਈਮਰੀ ਸੈਂਸਰ ਅਤੇ 8MP ਦਾ ਅਲਟ੍ਰਾਵਾਈਡ ਐਂਗਲ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਇਸ ਫੋਨ 'ਚ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 120ਵਾਟ ਦੀ SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ।
Conclusion: