ਹੈਦਰਾਬਾਦ: Realme ਆਪਣੇ ਭਾਰਤੀ ਗ੍ਰਾਹਕਾਂ ਲਈ Realme GT Neo 6 ਸੀਰੀਜ਼ ਨੂੰ ਲਾਂਚ ਕਰਨ ਜਾ ਰਹੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਚੀਨ 'ਚ ਇਹ ਸੀਰੀਜ਼ ਕੱਲ੍ਹ ਲਾਂਚ ਕੀਤੀ ਜਾ ਰਹੀ ਹੈ। ਇਸ ਸੀਰੀਜ਼ 'ਚ Realme GT Neo 6 ਅਤੇ Realme GT Neo 6 SE ਸਮਾਰਟਫੋਨ ਸ਼ਾਮਲ ਹੋਣਗੇ। ਚੀਨ 'ਚ ਇਸ ਫੋਨ ਦੇ ਲਾਂਚ ਹੋਣ ਤੋਂ ਪਹਿਲਾ ਹੀ ਕੰਪਨੀ ਨੇ ਭਾਰਤੀ ਗ੍ਰਾਹਕਾਂ ਲਈ ਨਵਾਂ ਅਪਡੇਟ ਜਾਰੀ ਕਰ ਦਿੱਤਾ ਹੈ। Realme ਇੰਡੀਆਂ ਨੇ ਕੰਪਨੀ ਦੇ ਅਧਿਕਾਰਿਤ X ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਰਾਹੀ ਕੰਪਨੀ ਨੇ Realme ਸੀਈਓ ਅਤੇ ਫਾਊਡਰ Sky Li ਦੁਆਰਾ ਕੀਤੇ ਇੱਕ ਐਲਾਨ ਦਾ ਜ਼ਿਕਰ ਕੀਤਾ ਹੈ। ਕੰਪਨੀ ਨੇ ਭਾਰਤੀ ਗ੍ਰਾਹਕਾਂ ਲਈ ਇੱਕ ਨਵੀਂ ਸੀਰੀਜ਼ ਲਿਆਉਣ ਦੀ ਜਾਣਕਾਰੀ ਦਿੱਤੀ ਹੈ।
Realme GT Neo 6 ਸੀਰੀਜ਼ ਮੁੜ ਹੋ ਰਹੀ ਲਾਂਚ:ਕੰਪਨੀ ਦੀ ਛੇਵੀ ਵਰ੍ਹੇਗੰਢ 'ਤੇ Sky Li ਨੇ ਆਪਣੇ ਭਾਰਤੀ ਗ੍ਰਾਹਕਾਂ ਲਈ ਸਭ ਤੋਂ ਜ਼ਿਆਦਾ ਪਸੰਦ ਕੀਤੇ ਜਾਣ ਵਾਲੀ ਫਲੈਗਸ਼ਿੱਪ ਸੀਰੀਜ਼ ਨੂੰ ਵਾਪਸ ਲਿਆਉਣ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਅਜੇ ਕੰਪਨੀ ਨੇ ਇਸ ਸੀਰੀਜ਼ ਦੇ ਨਾਮ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸੀਰੀਜ਼ Realme GT Neo 6 ਹੋ ਸਕਦੀ ਹੈ।
Realme GT Neo 6 SE ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਚ ਸਨੈਪਡ੍ਰੈਗਨ 7+ਜੇਨ 3 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦੋਹਰਾ ਰਿਅਰ ਕੈਮਰਾ ਅਤੇ 32MP ਦਾ ਸੈਲਫ਼ੀ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 100ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।
Realme GT Neo 6 ਦੇ ਫੀਚਰਸ: Realme GT Neo 6 ਸਮਾਰਟਫੋਨ 'ਚ 6.78 ਇੰਚ ਦੀ 1.5K 8T LTPO ਡਿਸਪਲੇ ਦਿੱਤੀ ਜਾ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ OS ਦੇ ਨਾਲ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,500mAh ਦੀ ਬੈਟਰੀ ਮਿਲੇਗੀ, ਜੋ ਕਿ 120ਵਾਟ ਦੀ ਵਾਈਰਡ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Realme GT Neo 6 ਦੀ ਕੀਮਤ:ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Realme GT Neo 6 ਦੀ ਕੀਮਤ 39,999 ਹੋ ਸਕਦੀ ਹੈ। ਹਾਲਾਂਕਿ, ਕੰਪਨੀ ਵੱਲੋ ਅਜੇ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।