ਹੈਦਰਾਬਾਦ: Realme ਨੇ ਆਪਣੇ ਗ੍ਰਾਹਕਾਂ ਲਈ Realme Narzo 70 ਸੀਰੀਜ਼ ਨੂੰ ਲਾਂਚ ਕਰ ਦਿੱਤਾ ਹੈ। ਇਸ ਸੀਰੀਜ਼ ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। Realme Narzo 70 ਸੀਰੀਜ਼ 'ਚ ਦੋ ਸਮਾਰਟਫੋਨ ਸ਼ਾਮਲ ਹਨ। ਕੰਪਨੀ ਨੇ ਦਾਅਵਾ ਕੀਤਾ ਹੈ ਕਿ Realme ਇੱਕ ਫਾਸਟ ਫੋਨ ਹੈ। ਇਸ ਸੀਰੀਜ਼ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।
Realme Narzo 70 ਸੀਰੀਜ਼ ਦੇ ਫੀਚਰਸ: Realme Narzo 70 ਸੀਰੀਜ਼ 'ਚ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7050 ਚਿਪਸੈੱਟ ਦਿੱਤੀ ਗਈ ਹੈ। ਇਸ ਸੀਰੀਜ਼ ਨੂੰ 6GB+128GB ਅਤੇ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ AI ਕੈਮਰਾ, 2MP ਦਾ ਪੋਰਟਰੇਟ ਕੈਮਰਾ ਅਤੇ 16MP ਦਾ ਸੈਲਫ਼ੀ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ ਫੋਨ 'ਚ ਫਿੰਗਰਪ੍ਰਿੰਟ ਸਕੈਨਰ ਦੀ ਸੁਵਿਧਾ ਵੀ ਦਿੱਤੀ ਗਈ ਹੈ।