ਹੈਦਰਾਬਾਦ: Realme ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Realme Narzo N61 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੰਪਨੀ ਇਸ ਫੋਨ ਨੂੰ ਲੰਬੇ ਸਮੇਂ ਤੋਂ ਟੀਜ਼ ਕਰ ਰਹੀ ਸੀ, ਜਿਸ ਤੋਂ ਬਾਅਦ ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਫੋਨ ਨੂੰ Armorshell Protection ਦੇ ਨਾਲ ਲਿਆਂਦਾ ਗਿਆ ਹੈ, ਜਿਸ ਰਾਹੀ ਫੋਨ ਜ਼ਮੀਨ 'ਤੇ ਡਿੱਗਣ ਤੋਂ ਬਾਅਦ ਵੀ ਆਸਾਨੀ ਨਾਲ ਖਰਾਬ ਨਹੀਂ ਹੋਵੇਗਾ। ਦੱਸ ਦਈਏ ਕਿ ਇਸ ਫੋਨ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਗਿਆ ਹੈ। Realme Narzo N61 ਸਮਾਰਟਫੋਨ ਦੋ ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ।
Realme Narzo N61 ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.74 ਇੰਚ ਦੀ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 1600x720 ਪਿਕਸਲ Resolution ਅਤੇ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ UNISOC T612 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 6GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 32MP ਦਾ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 5MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 10ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।