ਹੈਦਰਾਬਾਦ: Redmi ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Redmi 13 5G ਸਮਾਰਟਫੋਨ ਲਾਂਚ ਕੀਤਾ ਸੀ ਅਤੇ ਹੁਣ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਗਈ ਹੈ। ਸੇਲ ਦੌਰਾਨ ਤੁਸੀਂ ਇਸ ਫੋਨ 'ਤੇ ਸ਼ਾਨਦਾਰ ਡਿਸਕਾਊਂਟ ਪਾ ਸਕਦੇ ਹੋ। Redmi 13 5G ਸਮਾਰਟਫੋਨ ਐਮਾਜ਼ਾਨ 'ਤੇ ਸੇਲ ਕੀਤਾ ਜਾ ਰਿਹਾ ਹੈ।
Redmi 13 5G ਦੀ ਸੇਲ ਸ਼ੁਰੂ, ਸ਼ਾਨਦਾਰ ਆਫ਼ਰਸ ਦੇ ਨਾਲ ਕਰੋ ਖਰੀਦਦਾਰੀ - Redmi 13 5G First Sale - REDMI 13 5G FIRST SALE
Redmi 13 5G First Sale: Redmi ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Redmi 13 5G ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਗਈ ਹੈ।
Published : Jul 12, 2024, 12:51 PM IST
Redmi 13 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 6GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 13,999 ਰੁਪਏ ਅਤੇ 8GB+128GB ਦੀ ਕੀਮਤ 15,499 ਰੁਪਏ ਹੈ। ਪਰ ਸੇਲ 'ਚ ਤੁਸੀਂ ਡਿਸਕਾਊਂਟ ਦੇ ਨਾਲ ਇਸ ਫੋਨ ਨੂੰ ਘੱਟ ਕੀਮਤ 'ਚ ਖਰੀਦ ਸਕਦੇ ਹੋ। ਇਸ ਫੋਨ 'ਤੇ 1,000 ਰੁਪਏ ਤੱਕ ਦੀ ਬੈਂਕ ਛੋਟ ਦਿੱਤੀ ਜਾ ਰਹੀ ਹੈ। ਬੈਂਕ ਛੋਟ ਦੇ ਨਾਲ ਐਕਸਚੇਜ਼ ਆਫਰ ਵੀ ਮਿਲ ਰਿਹਾ ਹੈ, ਜਿਸ ਰਾਹੀ 1,000 ਰੁਪਏ ਤੱਕ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। Redmi 13 5G ਸਮਾਰਟਫੋਨ Ocean Blue, Pearl Pink ਅਤੇ Midnight Black ਕਲਰ ਆਪਸ਼ਨਾਂ ਦੇ ਨਾਲ ਖਰੀਦਣ ਲਈ ਉਪਲਬਧ ਹੈ।
Redmi 13 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.79 ਇੰਚ ਦੀ ਫੁੱਲ HD+ IPS LCD ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਹ ਡਿਸਪਲੇ ਗੋਰਿਲਾ ਗਲਾਸ 3 ਪ੍ਰੋਟੈਕਸ਼ਨ ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਆਕਟਾ ਕੋਰ ਸਨੈਪਡ੍ਰੈਗਨ 4 ਜੇਨ 2 AE SoC ਚਿਪਸੈੱਟ ਮਿਲਦੀ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 108MP ਦਾ ਪ੍ਰਾਈਮਰੀ ਕੈਮਰਾ, 2MP ਦਾ ਮੈਕਰੋ ਕੈਮਰਾ ਮਿਲਦਾ ਹੈ। ਸੈਲਫ਼ੀ ਲਈ 13MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,030mAh ਦੀ ਬੈਟਰੀ ਮਿਲਦੀ ਹੈ, ਜੋ ਕਿ 33ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।