ਹੈਦਰਾਬਾਦ:Redmi ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Redmi Note 13 Pro 5G ਸਮਾਰਟਫੋਨ ਨੂੰ ਨਵੇਂ ਕਲਰ ਆਪਸ਼ਨ ਦੇ ਨਾਲ ਲਾਂਚ ਕਰ ਦਿੱਤਾ ਹੈ। ਹੁਣ ਤੁਸੀਂ ਇਸ ਫੋਨ ਨੂੰ Scarlet Red ਕਲਰ 'ਚ ਵੀ ਖਰੀਦ ਸਕੋਗੇ। ਕੰਪਨੀ ਇਸ ਫੋਨ ਨੂੰ ਕਾਫ਼ੀ ਸਮੇਂ ਤੋਂ ਟੀਜ਼ ਕਰ ਰਹੀ ਸੀ। ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਕੰਪਨੀ ਨੇ ਇਸ ਫੋਨ ਦਾ ਕਲਰ ਅਤੇ ਲੁੱਕ ਹਾਲ ਹੀ ਵਿੱਚ ਦਿਖਾਈ ਸੀ, ਜਿਸਨੂੰ ਪ੍ਰਸ਼ੰਸਕਾਂ ਵੱਲੋ ਪਸੰਦ ਵੀ ਕੀਤਾ ਗਿਆ ਸੀ। ਅਜਿਹੇ 'ਚ ਲੋਕ ਇਸ ਫੋਨ ਦੇ ਲਾਂਚ ਨੂੰ ਲੈ ਕੇ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਫੋਨ ਨੂੰ ਪਹਿਲਾ ਹੀ Arctic White, Coral Purple ਅਤੇ Midnight Black ਕਲਰਾਂ ਦੇ ਨਾਲ ਲਾਂਚ ਕੀਤਾ ਜਾ ਚੁੱਕਾ ਹੈ। ਹੁਣ ਕੰਪਨੀ ਨੇ ਇਸ ਫੋਨ 'ਚ Scarlet Red ਕਲਰ ਨੂੰ ਵੀ ਜੋੜ ਦਿੱਤਾ ਹੈ।
Redmi Note 13 Pro 5G ਦਾ ਨਵਾਂ ਕਲਰ ਲਾਂਚ: Redmi Note 13 Pro 5G ਸਮਾਰਟਫੋਨ ਦੇ ਨਵੇਂ Scarlet Red ਕਲਰ ਨੂੰ ਅੱਜ ਭਾਰਤ 'ਚ ਲਾਂਚ ਕਰ ਦਿੱਤਾ ਗਿਆ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਅਤੇ ਫਲਿੱਪਕਾਰਟ ਤੋਂ ਚੈੱਕ ਕਰ ਸਕਦੇ ਹੋ।